ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇ (Video)

Update: 2024-09-24 04:49 GMT

ਪੱਛਮੀ ਬੰਗਾਲ : ਅਲੀਪੁਰਦੁਆਰ ਡਿਵੀਜ਼ਨ ਦੇ ਨਿਊ ਮਾਯਨਾਗੁੜੀ ਸਟੇਸ਼ਨ 'ਤੇ ਇੱਕ ਮਾਲ ਗੱਡੀ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ। ਮਾਲ ਗੱਡੀ ਖਾਲੀ ਸੀ ਅਤੇ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਹਾਦਸੇ ਤੋਂ ਬਾਅਦ ਟਰੇਨਾਂ ਨੂੰ ਬਦਲਵੇਂ ਰੂਟਾਂ ਰਾਹੀਂ ਭੇਜਿਆ ਗਿਆ ਹੈ। ਹਾਲਾਂਕਿ ਆਵਾਜਾਈ ਪ੍ਰਭਾਵਿਤ ਨਹੀਂ ਹੋਈ ਹੈ। ਰੇਲਵੇ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਜਲਪਾਈਗੁੜੀ ਸਟੇਸ਼ਨ ਦੇ ਸੁਪਰਡੈਂਟ ਮੁਕੇਸ਼ ਕੁਮਾਰ ਨੇ ਦੱਸਿਆ ਕਿ ਮਾਲ ਗੱਡੀ ਸਵੇਰੇ 6.24 ਵਜੇ ਪਟੜੀ ਤੋਂ ਉਤਰ ਗਈ। ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਦੋ ਲਾਈਨਾਂ ਬੰਦ ਰੱਖੀਆਂ ਗਈਆਂ ਹਨ। ਟਰੈਫਿਕ ਨੂੰ ਸੁਧਾਰਨ ਦਾ ਕੰਮ ਚੱਲ ਰਿਹਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ 15 ਸਤੰਬਰ ਨੂੰ ਗਯਾ ਤੋਂ ਰੇਲ ਹਾਦਸੇ ਦੀ ਖਬਰ ਸਾਹਮਣੇ ਆਈ ਸੀ, ਜਿੱਥੇ ਗਯਾ-ਕਿਉਲ ਰੇਲਵੇ ਟ੍ਰੈਕ 'ਤੇ ਰਘੁਨਾਥਪੁਰ ਪਿੰਡ ਦੇ ਕੋਲ ਇਕ ਰੇਲਵੇ ਇੰਜਣ ਪਟੜੀ ਤੋਂ ਉਤਰ ਗਿਆ ਅਤੇ ਇਕ ਖੇਤ 'ਚ ਪਹੁੰਚ ਗਿਆ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਦੂਜੇ ਪਾਸੇ ਪਟੜੀਆਂ 'ਤੇ ਹੋ ਰਹੀ ਸਾਜ਼ਿਸ਼ ਕਾਰਨ ਰੇਲਵੇ ਲਈ ਚਿੰਤਾ ਬਣੀ ਹੋਈ ਹੈ।

Tags:    

Similar News