ਪੰਜਾਬ 'ਚ ਨਸ਼ੇ ਵਿਰੁਧ Whatsapp ਨੰਬਰ ਜਾਰੀ, ਦਿਉਂ ਸੂਚਨਾ, ਪਛਾਣ ਰਹੇਗੀ ਗੁਪਤ

ਇੱਕ ਆਡੀਓ ਸੰਦੇਸ਼ ਰਾਹੀਂ, ਮੁੱਖ ਮੰਤਰੀ ਨੇ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬੀਆਂ ਨੂੰ ਸਰਗਰਮ ਭਾਗੀਦਾਰੀ ਦੀ ਅਪੀਲ ਕੀਤੀ। ਉਨ੍ਹਾਂ

By :  Gill
Update: 2025-03-30 09:06 GMT

ਪੰਜਾਬ 'ਚ ਨਸ਼ੇ ਵਿਰੁਧ Whatsapp ਨੰਬਰ ਜਾਰੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖਿਲਾਫ਼ ਵੱਡਾ ਐਲਾਨ ਕਰਦਿਆਂ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ।

ਨਸ਼ਿਆਂ ਵਿਰੁੱਧ ਜੰਗ – ਲੋਕਾਂ ਨੂੰ ਅਪੀਲ

ਇੱਕ ਆਡੀਓ ਸੰਦੇਸ਼ ਰਾਹੀਂ, ਮੁੱਖ ਮੰਤਰੀ ਨੇ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬੀਆਂ ਨੂੰ ਸਰਗਰਮ ਭਾਗੀਦਾਰੀ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਨਸ਼ਾ ਵਧਿਆ, ਪਰ ਹੁਣ ਉਹ ਇਸ ਸਮੱਸਿਆ ਨੂੰ ਮੁਕਾਉਣ ਲਈ ਸੰਕਲਪਬੱਧ ਹਨ।

ਵਟਸਐਪ ਨੰਬਰ 'ਤੇ ਦਿਉਂ ਸੂਚਨਾ, ਪਛਾਣ ਰਹੇਗੀ ਗੁਪਤ

ਮੁੱਖ ਮੰਤਰੀ ਨੇ ਲੋਕਾਂ ਨੂੰ ਉਤਸ਼ਾਹਤ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਨੂੰ ਆਪਣੇ ਖੇਤਰ ਵਿੱਚ ਨਸ਼ਾ ਤਸਕਰੀ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਉਹ ਇਸ ਵਟਸਐਪ ਨੰਬਰ 'ਤੇ ਭੇਜ ਸਕਦੇ ਹਨ। ਉਨ੍ਹਾਂ ਯਕੀਨ ਦਿਵਾਇਆ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਉਹਨਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ।

ਨਸ਼ਾ ਮੁਕਤ ਪੰਜਾਬ ਦੀ ਦਿਸ਼ਾ ਵਿੱਚ ਵੱਡਾ ਕਦਮ

ਭਗਵੰਤ ਮਾਨ ਨੇ ਕਿਹਾ ਕਿ ਇਹ ਲੜਾਈ ਸਰਫ਼ ਸਰਕਾਰ ਦੀ ਨਹੀਂ, ਬਲਕਿ ਹਰ ਪੰਜਾਬੀ ਦੀ ਹੈ। ਲੋਕਾਂ ਦੇ ਹਿੱਤ ਲਈ, ਉਹ ਨਸ਼ਾ ਮਾਫੀਆ ਖ਼ਿਲਾਫ਼ ਬੇਹੱਦ ਸਖ਼ਤ ਰਵੱਈਆ ਅਪਣਾਉਣਗੇ। ਉਨ੍ਹਾਂ ਲੋਕਾਂ ਨੂੰ ਆਪਣੇ ਫ਼ੋਨ ਰਾਹੀਂ ਨਸ਼ਾ ਤਸਕਰੀ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ, ਤਾਂ ਜੋ ਇਹ ਜੰਗ ਜਿੱਤੀ ਜਾ ਸਕੇ।

Tags:    

Similar News