ਅਨੁਰਾ ਕੁਮਾਰਾ ਦਿਸਾਨਾਇਕ ਬਣੇ ਸ਼੍ਰੀਲੰਕਾ ਦੇ ਨਵੇਂ ਰਾਸ਼ਟਰਪਤੀ
ਸ੍ਰੀਲੰਕਾ : ਸ੍ਰੀਲੰਕਾ ਵਿੱਚ ਆਰਥਿਕ ਸੰਕਟ ਅਤੇ ਵੱਡੀ ਸਿਆਸੀ ਉਥਲ-ਪੁਥਲ ਤੋਂ ਬਾਅਦ ਪਹਿਲੀ ਵਾਰ ਰਾਸ਼ਟਰਪਤੀ ਚੋਣਾਂ ਕਰਵਾਈਆਂ ਗਈਆਂ ਹਨ। ਸ੍ਰੀਲੰਕਾ ਦੀ ਖੱਬੇ ਪੱਖੀ ਨੈਸ਼ਨਲ ਪੀਪਲਜ਼ ਪਾਵਰ (ਐਨਪੀਪੀ) ਦੀ ਆਗੂ ਅਨੁਰਾ ਕੁਮਾਰਾ ਦਿਸਾਨਾਇਕ ਦੀ ਜਿੱਤ ਯਕੀਨੀ ਹੈ। ਅਜਿਹੇ 'ਚ ਉਨ੍ਹਾਂ ਦਾ ਰਾਸ਼ਟਰਪਤੀ ਬਣਨਾ ਤੈਅ ਹੈ। ਜਦੋਂ ਤੱਕ ਵੋਟਾਂ ਦੀ ਗਿਣਤੀ ਦੇ ਅੰਕੜੇ ਪ੍ਰਾਪਤ ਹੋਏ, ਦਿਸਾਨਾਇਕ 54 ਪ੍ਰਤੀਸ਼ਤ ਵੋਟਾਂ ਨਾਲ ਮਜ਼ਬੂਤ ਬਹੁਮਤ ਵੱਲ ਵਧ ਰਹੇ ਸਨ। ਦਿਸਾਨਾਇਕ ਸ਼੍ਰੀਲੰਕਾ ਦੇ 10ਵੇਂ ਰਾਸ਼ਟਰਪਤੀ ਹੋਣਗੇ। ਗੋਟਾਬਾਯਾ ਰਾਜਪਕਸ਼ੇ ਦੇ ਬਾਹਰ ਹੋਣ ਤੋਂ ਬਾਅਦ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਵਾਲੇ ਰਾਨਿਲ ਵਿਕਰਮਸਿੰਘੇ ਚੋਣਾਂ ਵਿੱਚ ਤੀਜੇ ਸਥਾਨ 'ਤੇ ਹਨ। ਉਨ੍ਹਾਂ ਇਹ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਲੜੀਆਂ ਸਨ।
ਦਿਸਾਨਾਇਕੇ ਕੋਲੰਬੋ ਤੋਂ ਸੰਸਦ ਮੈਂਬਰ ਹਨ। ਉਹ ਨੈਸ਼ਨਲ ਪੀਪਲਜ਼ ਪਾਰਟੀ ਅਤੇ ਜੇਵੀਪੀ ਪਾਰਟੀ ਦੀ ਅਗਵਾਈ ਕਰਦਾ ਹੈ। ਉਹ ਕਈ ਵਾਰ ਭਾਰਤ ਦਾ ਵਿਰੋਧ ਕਰ ਚੁੱਕੇ ਹਨ। ਇਸ ਤੋਂ ਇਲਾਵਾ ਚੀਨ ਵੱਲ ਖਾਸ ਝੁਕਾਅ ਹੈ। 2022 ਵਿੱਚ ਸ਼੍ਰੀਲੰਕਾ ਦੇ ਆਰਥਿਕ ਅਤੇ ਰਾਜਨੀਤਿਕ ਸੰਕਟ ਤੋਂ ਬਾਅਦ, ਉਸਨੇ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਅਤੇ ਗਰੀਬਾਂ ਦੇ ਮਸੀਹਾ ਅਤੇ ਇੱਕ ਭ੍ਰਿਸ਼ਟਾਚਾਰ ਵਿਰੋਧੀ ਨੇਤਾ ਦੇ ਰੂਪ ਵਿੱਚ ਉਸਦਾ ਅਕਸ ਮਜ਼ਬੂਤ ਹੋਇਆ। ਉਹ 2019 ਵਿੱਚ ਰਾਸ਼ਟਰਪਤੀ ਦੀ ਚੋਣ ਵੀ ਲੜ ਚੁੱਕੇ ਹਨ।