ਦਿੱਲੀ ਦੀ CM ਬਣਦੇ ਹੀ ਆਤਿਸ਼ੀ ਨੇ ਕੇਜਰੀਵਾਲ ਦੇ ਪੈਰ ਛੂਹ ਕੇ ਲਿਆ ਅਸ਼ੀਰਵਾਦ

ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਸੀਐਮ ਬਣੀ

Update: 2024-09-21 12:19 GMT

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਦਿੱਲੀ ਨੂੰ ਨਵਾਂ ਮੁੱਖ ਮੰਤਰੀ ਮਿਲ ਗਿਆ ਹੈ। ਉਪ ਰਾਜਪਾਲ ਵੀਕੇ ਸਕਸੈਨਾ ਨੇ ਸ਼ਨੀਵਾਰ ਨੂੰ ਆਤਿਸ਼ੀ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਿਤ ਤੋਂ ਬਾਅਦ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਸੀਐਮ ਬਣੀ। ਆਤਿਸ਼ੀ ਦੇ ਮੁੱਖ ਮੰਤਰੀ ਬਣਦੇ ਹੀ ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਦਾ ਆਸ਼ੀਰਵਾਦ ਲਿਆ। ਇਸ ਸਬੰਧੀ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।

ਆਤਿਸ਼ੀ ਨੇ ਅਧਿਕਾਰਤ ਤੌਰ 'ਤੇ ਦਿੱਲੀ ਦੀ ਕਮਾਨ ਸੰਭਾਲ ਲਈ ਹੈ। ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਆਤਿਸ਼ੀ ਨੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਜਦੋਂ ਆਤਿਸ਼ੀ ਆਸ਼ੀਰਵਾਦ ਲੈ ਰਹੀ ਸੀ ਤਾਂ ਉਪ ਰਾਜਪਾਲ ਵੀਕੇ ਸਕਸੈਨਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਅਰਵਿੰਦ ਕੇਜਰੀਵਾਲ ਦੇ ਕੋਲ ਖੜ੍ਹੇ ਸਨ।

ਰਾਜਪਾਲ ਨੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਆਤਿਸ਼ੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਇਕ-ਇਕ ਕਰਕੇ ਹੋਰ ਕੈਬਨਿਟ ਮੰਤਰੀਆਂ ਨੇ ਸਹੁੰ ਚੁੱਕੀ। ਕੈਬਨਿਟ ਮੰਤਰੀਆਂ ਵਿੱਚ ਸਭ ਤੋਂ ਪਹਿਲਾਂ ਮੰਤਰੀ ਸੌਰਭ ਭਾਰਦਵਾਜ ਨੇ ਸਹੁੰ ਚੁੱਕੀ, ਉਸ ਤੋਂ ਬਾਅਦ ਪਾਰਟੀ ਦੇ ਸੀਨੀਅਰ ਮੰਤਰੀ ਗੋਪਾਲ ਰਾਏ ਨੇ ਅਤੇ ਉਸ ਤੋਂ ਬਾਅਦ ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਮੁਕੇਸ਼ ਅਹਲਾਵਤ ਨੇ ਸਹੁੰ ਚੁੱਕੀ। ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਮੰਤਰੀਆਂ ਵਿੱਚ ਕਾਲਕਾਜੀ ਤੋਂ ਵਿਧਾਇਕ ਆਤਿਸ਼ੀ, ਸੁਲਤਾਨਪੁਰ ਮਾਜਰਾ ਤੋਂ ਮੁਕੇਸ਼ ਅਹਲਾਵਤ, ਨਜਫਗੜ੍ਹ ਤੋਂ ਵਿਧਾਇਕ ਕੈਲਾਸ਼ ਗਹਿਲੋਤ, ਗ੍ਰੇਟਰ ਕੈਲਾਸ਼ ਤੋਂ ਵਿਧਾਇਕ ਸੌਰਭ ਭਾਰਦਵਾਜ, ਬੱਲੀਮਾਰਨ ਤੋਂ ਇਮਾਮ ਹੁਸੈਨ ਅਤੇ ਬਾਬਰਪੁਰ ਤੋਂ ਵਿਧਾਇਕ ਗੋਪਾਲ ਰਾਏ ਸ਼ਾਮਲ ਹਨ।

Tags:    

Similar News