ਆਤਿਸ਼ੀ ਅੱਜ ਸ਼ਾਮ 4:30 ਵਜੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ
By : Gill
Update: 2024-09-21 03:14 GMT
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਵਜੋਂ 'ਆਪ' ਆਗੂ ਆਤਿਸ਼ੀ ਦਾ ਸਹੁੰ ਚੁੱਕ ਸਮਾਗਮ ਸ਼ਨੀਵਾਰ ਯਾਨੀ ਕਿ ਅੱਜ ਦੁਪਹਿਰ ਨੂੰ ਰਾਜ ਨਿਵਾਸ ਵਿਖੇ ਹੋਵੇਗਾ। ਉਪ ਰਾਜਪਾਲ ਦੇ ਦਫਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਤਿਸ਼ੀ ਨੂੰ ਸਹੁੰ ਚੁੱਕਣ ਦੀ ਮਿਤੀ ਤੋਂ ਦਿੱਲੀ ਦਾ ਮੁੱਖ ਮੰਤਰੀ ਨਿਯੁਕਤ ਕੀਤਾ ਹੈ ਅਤੇ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਵੀ ਸਵੀਕਾਰ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਨੇ ਪੰਜ ਮੰਤਰੀਆਂ ਦੀ ਨਿਯੁਕਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਸਹੁੰ ਚੁੱਕ ਸਮਾਗਮ ਸ਼ਾਮ 4.30 ਵਜੇ ਰਾਜ ਨਿਵਾਸ ਵਿਖੇ ਹੋਵੇਗਾ।