ਆਸਟ੍ਰੇਲੀਆ ਕ੍ਰਿਕਟ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ
ਅਜਿਹੇ 'ਚ ਖਬਰਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਰਿਸ਼ ਕਾਰਨ ਗਾਬਾ ਟੈਸਟ ਦੇ ਪਹਿਲੇ ਦਿਨ ਦੇ ਰੱਦ ਹੋਣ ਨਾਲ ਕ੍ਰਿਕਟ ਆਸਟ੍ਰੇਲੀਆ ਨੂੰ ਲਗਭਗ 8.5 ਕਰੋੜ ਰੁਪਏ ਦਾ ਭਾਰੀ
ਗਾਬਾ ਟੈਸਟ 'ਚ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲੇ ਦਿਨ 13.2 ਓਵਰ ਖੇਡੇ ਗਏ, ਜਿਸ 'ਚ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ ਬਿਨਾਂ ਕੋਈ ਵਿਕਟ ਗੁਆਏ 28 ਦੌੜਾਂ ਬਣਾ ਲਈਆਂ ਸਨ।
ndia vs Australia 3rd Test
ਬ੍ਰਿਸਬੇਨ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤੀਸਰਾ ਟੈਸਟ ਮੈਚ ਗਾਬਾ, ਬ੍ਰਿਸਬੇਨ ਵਿਖੇ ਖੇਡਿਆ ਜਾ ਰਿਹਾ ਹੈ। ਮੈਚ 'ਤੇ ਮੀਂਹ ਦਾ ਪਰਛਾਵਾਂ ਵੀ ਛਾਇਆ ਹੋਇਆ ਹੈ। ਮੀਂਹ ਕਾਰਨ ਪਹਿਲੇ ਦਿਨ ਦਾ ਖੇਡ ਪੂਰਾ ਨਹੀਂ ਹੋ ਸਕਿਆ, ਜਿਸ ਕਾਰਨ ਮੈਚ ਸਮੇਂ ਤੋਂ ਪਹਿਲਾਂ ਰੱਦ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਕ੍ਰਿਕਟ ਆਸਟ੍ਰੇਲੀਆ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ।
ਬਾਰਡਰ ਗਾਵਸਕਰ ਟਰਾਫੀ ਦਾ ਤੀਜਾ ਮੈਚ ਬ੍ਰਿਸਬੇਨ ਦੇ ਗਾਬਾ ਵਿਖੇ ਖੇਡਿਆ ਜਾ ਰਿਹਾ ਹੈ। ਮੀਂਹ ਕਾਰਨ ਪਹਿਲੇ ਦਿਨ ਸਿਰਫ਼ 13.2 ਓਵਰ ਹੀ ਖੇਡੇ ਜਾ ਸਕੇ। ਜਿਸ ਕਾਰਨ ਕ੍ਰਿਕਟ ਆਸਟ੍ਰੇਲੀਆ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਪਹਿਲੇ ਦਿਨ ਗਾਬਾ ਸਟੇਡੀਅਮ ਵਿੱਚ 30 ਹਜ਼ਾਰ ਤੋਂ ਵੱਧ ਦਰਸ਼ਕ ਮੌਜੂਦ ਸਨ ਪਰ ਮੀਂਹ ਨੇ ਸਾਰਿਆਂ ਦਾ ਮਜ਼ਾ ਹੀ ਵਿਗਾੜ ਦਿੱਤਾ। ਕ੍ਰਿਕੇਟ ਆਸਟ੍ਰੇਲੀਆ ਦੀ ਰਿਫੰਡ ਨੀਤੀ ਦੇ ਅਨੁਸਾਰ, ਜੇਕਰ ਮੈਚ 15 ਓਵਰਾਂ ਤੋਂ ਘੱਟ ਲਈ ਖੇਡਿਆ ਜਾਂਦਾ ਹੈ, ਤਾਂ ਪ੍ਰਸ਼ੰਸਕ ਟਿਕਟ ਦੇ ਪੈਸੇ ਵਾਪਸ ਲੈਣ ਦੇ ਹੱਕਦਾਰ ਹਨ।
ਅਜਿਹੇ 'ਚ ਖਬਰਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਰਿਸ਼ ਕਾਰਨ ਗਾਬਾ ਟੈਸਟ ਦੇ ਪਹਿਲੇ ਦਿਨ ਦੇ ਰੱਦ ਹੋਣ ਨਾਲ ਕ੍ਰਿਕਟ ਆਸਟ੍ਰੇਲੀਆ ਨੂੰ ਲਗਭਗ 8.5 ਕਰੋੜ ਰੁਪਏ ਦਾ ਭਾਰੀ ਨੁਕਸਾਨ ਝੱਲਣਾ ਪੈ ਸਕਦਾ ਹੈ। ਰਿਪੋਰਟਾਂ ਮੁਤਾਬਕ ਕ੍ਰਿਕਟ ਆਸਟ੍ਰੇਲੀਆ ਨੂੰ 13.2 ਓਵਰਾਂ 'ਚ 10.6 ਲੱਖ ਰੁਪਏ ਪ੍ਰਤੀ ਗੇਂਦ, 30.3 ਲੱਖ ਰੁਪਏ ਪ੍ਰਤੀ ਦੌੜ ਅਤੇ 64.4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਗਾਬਾ ਟੈਸਟ 'ਚ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲੇ ਦਿਨ 13.2 ਓਵਰ ਖੇਡੇ ਗਏ, ਜਿਸ 'ਚ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ ਬਿਨਾਂ ਕੋਈ ਵਿਕਟ ਗੁਆਏ 28 ਦੌੜਾਂ ਬਣਾ ਲਈਆਂ ਸਨ। ਜਿਸ ਤੋਂ ਬਾਅਦ ਦੂਜੇ ਦਿਨ ਪਹਿਲੇ ਸੈਸ਼ਨ 'ਚ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸ਼ਨ ਕੀਤਾ। ਪਹਿਲੇ ਸੈਸ਼ਨ ਵਿੱਚ ਆਸਟਰੇਲੀਆ ਨੇ 3 ਵਿਕਟਾਂ ਗੁਆ ਕੇ 104 ਦੌੜਾਂ ਬਣਾਈਆਂ ਸਨ। ਜਿਸ 'ਚ 2 ਵਿਕਟਾਂ ਜਸਪ੍ਰੀਤ ਬੁਮਰਾਹ ਨੇ ਅਤੇ ਇਕ ਵਿਕਟ ਨਿਤੀਸ਼ ਕੁਮਾਰ ਰੈੱਡੀ ਨੇ ਲਈ।