ਬਾਬਾ ਰਾਮਦੇਵ ਨੇ ਦਿਖਾਇਆ ਵੱਡਾ ਦਿਲ: ਹੜ੍ਹ ਪੀੜ੍ਹਤਾਂ ਲਈ ਦਿੱਤੇ 1 ਕਰੋੜ ਰੁਪਏ, ਦਰਬਾਰ ਸਾਹਿਬ ਹੋਏ ਨਤਮਸਤਕ
ਪੰਜਾਬ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਪਤੰਜਲੀ ਆਯੂਰਵੈਦ ਲਿਮਟਡ ਦੇ ਸੰਸਥਾਪਕ ਯੋਗ ਗੁਰੂ ਬਾਬਾ ਰਾਮਦੇਵ ਨੇ ਇੱਕ ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਹੈ। ਬਾਬਾ ਰਾਮਦੇਵ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਇਹ ਪੈਸੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੇ ਹਨ।
ਅੰਮ੍ਰਿਤਸਰ (ਗੁਰਪਿਆਰ ਥਿੰਦ): ਪੰਜਾਬ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਪਤੰਜਲੀ ਆਯੂਰਵੈਦ ਲਿਮਟਡ ਦੇ ਸੰਸਥਾਪਕ ਯੋਗ ਗੁਰੂ ਬਾਬਾ ਰਾਮਦੇਵ ਨੇ ਇੱਕ ਕਰੋੜ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਹੈ। ਬਾਬਾ ਰਾਮਦੇਵ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਇਹ ਪੈਸੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤਾ ਹਨ।
ਬੁੱਧਵਾਰ ਨੂੰ ਉਹਨਾਂ ਸ੍ਰੀ ਹਰਮਿੰਦਰ ਸਾਹਿਬ ਮੱਥਾ ਟੇਕਿਆ। ਉਹਨਾਂ ਨੇ ਸ਼੍ਰੀ ਦਰਬਾਰ ਸਾਹਿਬ ਦੇ ਸਰੋਵਰ ਦੀ ਪਰਿਕਰਮਾ ਵੀ ਕੀਤੀ ਐਸਜੀਪੀਸੀ ਦੇ ਪ੍ਰਧਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਹਨਾਂ ਨੰ ਧਾਰਮਿਕ ਸਨਮਾਨ ਚਿੰਨ੍ਹ ਭੇਟ ਕੀਤਾ। ਬਾਬਾ ਰਾਮਦੇਵ ਨੇ ਕਿਹਾ ਕਿ ਐਸਜੀਪੀਸੀ ਸਿੱਖਾਂ ਦੀ ਸਰਵਉੱਚ ਸੰਸਥਾ ਹੈ ਨਾਲ ਹੀ ਉਹਨਾਂ ਨੇ ਕਿਹਾ ਕਿ ਉਹਨਾਂ ਦੁਆਰਾ ਦਿੱਤੀ ਗਈ ਹੈ ਮਦਦ ਕੋਈ ਮਾਇਨੇ ਨਹੀਂ ਰੱਖਦੀ ਕਿਉਂਕਿ ਇਹ ਗੁਰੂ ਦੀ ਸੇਵਾ ਹੈ।
ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦਾ ਪੰਜਾਬ ਦੇ ਲੋਕਾਂ ਨੇ ਡੱਟ ਕਿ ਬਹਾਦਰੀ ਨਾਲ ਸਾਹਮਣਾ ਕੀਤਾ ਹੈ। ਇਸ ਸੰਕਟ ਦੀ ਘੜੀ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨਾ ਸਾਰਿਆ ਦਾ ਧਰਮ ਹੈ। ਉਹਨਾਂ ਨੇ ਕਿਹਾ ਕਿ ਅੱਜ ਪੂਰਾ ਦੇਸ਼ ਪੰਜਾਬ ਦੇ ਨਾਲ ਖੜ੍ਹਾ ਹੈ।
ਬਾਬਾ ਰਾਮਦੇਵ ਨੇ ਵਿਦੇਸ਼ ਵਿੱਚ ਰਹਿੰਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਨਾਲ ਇਸ ਔਖੀ ਘੜੀ ਦੇ ਵਿੱਚ ਅੱਗੇ ਆਉਣ। ਉਹਨਾਂ ਨੇ ਕਿਹਾ ਕਿ ਐਸਜੀਪੀਸੀ ਨੂੰ ਦਿੱਤੀ ਗਈ ਦਾਨ ਰਾਸ਼ੀ ਦਾ ਸਹੀ ਪ੍ਰਯੋਗ ਹੁੰਦਾ ਹੈ। ਐਡਵੋਕੇਟ ਧਾਮੀ ਨੇ ਬਾਬਾ ਰਾਮਦੇਵ ਦਾ ਧੰਨਵਾਦ ਵੀ ਕੀਤਾ। ਐਡਵੋਕੇਟ ਧਾਮੀ ਨੇ ਬਾਬਾ ਰਾਮਦੇਵ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਬਲੀਦਾਨ ਸ਼ਤਾਬਦੀ ਸਮਾਰੋਹ ਵਿੱਚ ਸ਼ਾਮਿਲ ਹੋਣ ਦਾ ਸੱਦਾ ਪੱਤਰ ਵੀ ਦਿੱਤਾ ਹੈ।