ਜੇਲਾਂ 'ਚ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਬਡੂੰਗਰ
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਇੱਕੋ ਹੀ ਦੇਸ਼ ਵਿੱਚ ਦੋ ਕਾਨੂੰਨ ਨਹੀਂ ਹੋ ਸਕਦੇ, ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਕੇਂਦਰ ਸਰਕਾਰ ਵੱਲੋਂ ਗੰਭੀਰਤਾ ਨਾਲ ਲੈਂਦਿਆਂ;
ਮਾਨਯੋਗ ਸੁਪਰੀਮ ਕੋਰਟ ਵੱਲੋਂ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਕੇਂਦਰ ਸਰਕਾਰ ਨੂੰ ਜਾਰੀ ਨੋਟਿਸ ਦੀ ਕੀਤੀ ਸਲਾਂਘਾ
ਪਟਿਆਲਾ, 21 ਜਨਵਰੀ () ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰ ਸਰਕਾਰ ਤੋਂ ਇੱਕ ਵਾਰ ਫਿਰ ਲੰਮੇ ਸਮੇਂ ਤੋਂ ਵੱਖ ਵੱਖ ਜੇਲਾ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ।
ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਨਿਰਦੇਸ਼ ਜਾਰੀ ਕਰਕੇ 18 ਮਾਰਚ ਤੱਕ ਕੋਈ ਫੈਸਲਾ ਲਏ ਜਾਣ ਦਾ ਸਵਾਗਤ ਕੀਤਾ ਹੈ ਤੇ ਜੇਕਰ ਕੇਂਦਰ ਸਰਕਾਰ ਵੱਲੋਂ ਨਿਰਧਾਰਿਤ ਮਿਤੀ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਤਾਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਖੁਦ ਰਾਹਤ ਦੇਣ ਬਾਰੇ ਸਾਫ ਕਿਹਾ ਗਿਆ ਹੈ।
ਸਾਬਕਾ ਪ੍ਰਧਾਨ ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਲੰਮੇ ਸਮੇਂ ਤੋਂ ਵੱਖ ਵੱਖ ਦੇਸ਼ ਦੀਆਂ ਜੇਲ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਲੰਮੇ ਤੋਂ ਵਾਰ ਵਾਰ ਚਿੱਠੀਆਂ ਲਿਖ ਕੇ ਵੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਂਦੀ ਰਹੀ ਹੈ ਕਿ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਇਹਨਾਂ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਆਪਣੇ ਪਰਿਵਾਰ ਵਿੱਚ ਵਿਚਰਨ ਦਿੱਤਾ ਜਾਵੇ ਪਰੰਤੂ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਤੇ ਇਸ ਮਾਮਲੇ ਨੂੰ ਲੈ ਕੇ ਜੂੰ ਤੱਕ ਨਹੀਂ ਸਰਕ ਰਹੀ। ਉਹਨਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਸੰਗੀਨ ਦੋਸ਼ਾਂ ਦੇ ਸਾਹਮਣਾ ਕਰ ਰਹੇ ਲੋਕਾਂ ਨੂੰ ਵਾਰ ਵਾਰ ਪੈਰੋਲ ਅਤੇ ਅਤੇ ਫਰਲੋਆਂ ਦਿੱਤੀਆਂ ਜਾ ਰਹੀਆਂ ਹਨ ਤੇ ਉਹ ਜਦੋਂ ਮਰਜ਼ੀ ਜੇਲਾਂ ਤੋਂ ਬਾਹਰ ਆ ਕੇ ਆਪਣੀ ਜ਼ਿੰਦਗੀ ਬਸਰ ਕਰ ਰਹੇ ਹਨ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਇੱਕੋ ਹੀ ਦੇਸ਼ ਵਿੱਚ ਦੋ ਕਾਨੂੰਨ ਨਹੀਂ ਹੋ ਸਕਦੇ, ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਕੇਂਦਰ ਸਰਕਾਰ ਵੱਲੋਂ ਗੰਭੀਰਤਾ ਨਾਲ ਲੈਂਦਿਆਂ ਹੋਇਆਂ ਉਨਾਂ ਨੂੰ ਵੀ ਆਜ਼ਾਦ ਫਿਜ਼ਾ ਵਿੱਚ ਰਹਿ ਕੇ ਆਪਣਾ ਜੀਵਨ ਬਸਰ ਕਰਨ ਦੀ ਆਜ਼ਾਦੀ ਦੇਣੀ ਚਾਹੀਦੀ ਹੈ।
Bandi Singhs who have served sentences in jails should be