ਨਵੀਂ ਦਿੱਲੀ: ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਦੋਵਾਂ ਨੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਵੀ ਲੰਬੀ ਗੱਲਬਾਤ ਕੀਤੀ। ਭਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਹਰਿਆਣਾ ਵਿਧਾਨ ਸਭਾ ਚੋਣ ਲੜ ਸਕਦੇ ਹਨ। ਦੋਵਾਂ ਨੂੰ ਕਾਂਗਰਸ ਤੋਂ ਟਿਕਟ ਮਿਲ ਸਕਦੀ ਹੈ। ਕਾਂਗਰਸ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਨੇ ਇਨ੍ਹਾਂ ਦੋਵਾਂ ਨੂੰ ਚੋਣਾਂ ਵਿਚ ਉਤਾਰਨ ਦਾ ਫੈਸਲਾ ਕੀਤਾ ਹੈ। ਦੋਵੇਂ ਸਪੋਰਟਸ ਕੋਟੇ 'ਤੇ ਸਰਕਾਰੀ ਨੌਕਰੀ 'ਤੇ ਹਨ, ਜਿਸ ਤੋਂ ਉਹ ਅੱਜ ਅਸਤੀਫਾ ਦੇ ਸਕਦੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਕਾਂਗਰਸ ਦਾ ਸਭ ਤੋਂ ਮਜ਼ਬੂਤ ਧੜਾ ਮੰਨੇ ਜਾਂਦੇ ਭੁਪਿੰਦਰ ਸਿੰਘ ਹੁੱਡਾ ਕੈਂਪ ਵੀ ਇਨ੍ਹਾਂ ਦੋਵਾਂ ਖਿਡਾਰੀਆਂ ਨੂੰ ਚੋਣ ਮੈਦਾਨ ਵਿਚ ਉਤਾਰਨ ਲਈ ਤਿਆਰ ਹੈ।
ਕਾਂਗਰਸ ਨੇ ਅੱਜ ਹੀ ਰਾਹੁਲ ਗਾਂਧੀ ਦੀ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਦੋਵੇਂ ਕੇਸੀ ਵੇਣੂਗੋਪਾਲ ਨੂੰ ਮਿਲਣ ਗਏ।