ਕਿਸਾਨ ਮਜ਼ਦੂਰ ਮੋਰਚੇ ਦਾ ਵੱਡਾ ਐਲਾਨ, ਮੰਗਾਂ ਨਾਂ ਮੰਨੇ ਜਾਣ ’ਤੇ ਸੂਬਾ ਪੱਧਰ ਤੇ ਰੋਕੀਆਂ ਜਾਣਗੀਆਂ ਰੇਲਗੱਡੀਆਂ

ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਉੱਤੇ ਹੁਣ ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ਵਿੱਚ ਵੱਡੇ ਅੰਦਲੋਨ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਇਸ ਨੂੰ ਲੈ ਕਿ ਹੁਣ ਵੱਖ-ਵੱਖ ਜਿਲ੍ਹਿਆਂ ਦੇ ਡੀ.ਸੀ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਸ਼ੰਭੂ ਅਤੇ ਖਨੌਰੀ ਸਰਹੱਦ ਉੱਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਨੇ 5 ਦਸੰਬਰ ਨੂੰ ਪੰਜਾਬ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ।

Update: 2025-12-02 11:38 GMT

ਚੰਡੀਗੜ੍ਹ- ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਉੱਤੇ ਹੁਣ ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ਵਿੱਚ ਵੱਡੇ ਅੰਦਲੋਨ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਇਸ ਨੂੰ ਲੈ ਕਿ ਹੁਣ ਵੱਖ-ਵੱਖ ਜਿਲ੍ਹਿਆਂ ਦੇ ਡੀ.ਸੀ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਸ਼ੰਭੂ ਅਤੇ ਖਨੌਰੀ ਸਰਹੱਦ ਉੱਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਨੇ 5 ਦਸੰਬਰ ਨੂੰ ਪੰਜਾਬ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ। ਕੇਐਮਐਮ ਦੇ ਕਨਵੀਨਰ ਸਰਵਣ ਪੰਧੇਰ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ 26 ਥਾਵਾਂ 'ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ।


ਇਹ ਵਿਰੋਧ ਪ੍ਰਦਰਸ਼ਨ ਦੋ ਘੰਟੇ, ਦੁਪਹਿਰ 1 ਵਜੇ ਤੋਂ 3 ਵਜੇ ਤੱਕ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਕੋਈ ਸੜਕ ਜਾਮ ਨਹੀਂ ਹੋਵੇਗੀ। ਪੰਧੇਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨੇ ਅਜੇ ਤੱਕ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਉੱਤੇ ਕੋਈ ਫੈਸਲਾ ਨਹੀਂ ਲਿਆ ਹੈ, ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਵਾਲਾ ਕਾਨੂੰਨ ਵੀ ਸ਼ਾਮਲ ਹੈ। ਇਸ ਨੂੂੰ ਲੈ ਕਿ ਹੁਣ ਵੱਡਾ ਪ੍ਰਦਰਸ਼ਨ ਹੋਣ ਜਾ ਰਿਹਾ ਹੈ।



ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਕੋਈ ਮੰਗਾਂ ਨਹੀਂ ਮੰਨੀਆਂ ਗਈਆਂ ਅਤੇ ਇਸ ਕਰਕੇ ਸਾਨੂੰ ਇਹ ਧਰਨਾ ਪ੍ਰਦਰਸ਼ਨ ਕਰਨਾ ਪਵੇਗਾ। ਇਸਦੇ ਵਿਰੋਧ ਪ੍ਰਦਰਸ਼ਨਾਂ ਦਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਰੇਲ ਸੇਵਾਵਾਂ ਪ੍ਰਭਾਵਿਤ ਹੋਣਗੀਆਂ।


ਪੰਧੇਰ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ, ਬਿਜਲੀ ਸੁਧਾਰ ਬਿੱਲ 2025 ਨੂੰ ਰੱਦ ਨਹੀਂ ਕੀਤਾ ਗਿਆ ਹੈ। ਉਹ ਮੰਗ ਕਰ ਰਹੇ ਹਨ ਕਿ ਪ੍ਰੀਪੇਡ ਮੀਟਰਾਂ ਨੂੰ ਮਿਆਰੀ ਮੀਟਰਾਂ ਨਾਲ ਬਦਲਿਆ ਜਾਵੇ।



ਇਸ ਤੋਂ ਇਲਾਵਾ, ਇਹ ਵਿਰੋਧ ਪ੍ਰਦਰਸ਼ਨ 'ਆਪ' ਸਰਕਾਰ ਵੱਲੋਂ ਜਨਤਕ ਜਾਇਦਾਦਾਂ ਦੀ ਜ਼ਬਰਦਸਤੀ ਵਿਕਰੀ, ਕਿਸਾਨਾਂ ਅਤੇ ਮਜ਼ਦੂਰਾਂ ਦੇ ਅਧਿਕਾਰਾਂ ਦੀ ਅਣਦੇਖੀ ਅਤੇ ਹੋਰ ਮੁੱਦਿਆਂ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ।


ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਮੁਖੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਹੈ, ਤਾਂ ਅੰਦੋਲਨ ਤੇਜ਼ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਹੈ।

Tags:    

Similar News