ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਪੀਟੀਆਈ ਚੇਅਰਮੈਨ ਅਤੇ ਸੰਸਦ ਮੈਂਬਰ ਗੌਹਰ ਖਾਨ ਨੂੰ ਨੈਸ਼ਨਲ ਅਸੈਂਬਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖਾਨ ਪਿਛਲੇ ਸਾਲ ਤੋਂ ਜੇਲ੍ਹ ਵਿੱਚ ਹਨ।
ਕੱਲ੍ਹ ਪੀਟੀਆਈ ਵਰਕਰਾਂ ਤੇ ਆਗੂਆਂ ਨੇ ਇਮਰਾਨ ਖ਼ਾਨ ਦੀ ਰਿਹਾਈ ਲਈ ਇਸਲਾਮਾਬਾਦ ਵਿੱਚ ਰੈਲੀ ਕੀਤੀ ਸੀ। ਇਸ ਦੌਰਾਨ ਪੀਟੀਆਈ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ੇਰ ਅਫਜ਼ਲ ਖਾਨ ਮਰਵਤ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।