Nabha ਹੈੱਡ ਕਾਂਸਟੇਬਲ ਦੇ ਕਤਲ਼ ਮਾਮਲੇ ’ਚ ਵੱਡੀ ਅਪਡੇਟ, MLA Dev Mann ਨੇ ਸਾਂਝੀ ਕੀਤੀ ਵੱਡੀ ਜਾਣਕਾਰੀ
ਬੀਤੀ ਰਾਤ ਪੁਲਿਸ ਮੁਲਾਜ਼ਮ ਅਮਨਦੀਪ ਸਿੰਘ ਦਾ ਵਿਅਕਤੀਆਂ ਵੱਲੋਂ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਸੀ, ਅਤੇ ਮ੍ਰਿਤਕ ਦੇ ਭਰਾ ਨੂੰ ਬੁਰੀ ਤਰ੍ਹਾਂ ਜਖਮ ਕਰ ਦਿੱਤਾ ਸੀ।
ਨਾਭਾ : ਬੀਤੀ ਰਾਤ ਪੁਲਿਸ ਮੁਲਾਜ਼ਮ ਅਮਨਦੀਪ ਸਿੰਘ ਦਾ ਵਿਅਕਤੀਆਂ ਵੱਲੋਂ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਸੀ, ਅਤੇ ਮ੍ਰਿਤਕ ਦੇ ਭਰਾ ਨੂੰ ਬੁਰੀ ਤਰ੍ਹਾਂ ਜਖਮ ਕਰ ਦਿੱਤਾ ਸੀ। ਹੁਣ ਪਰਿਵਾਰਿਕ ਮੈਂਬਰਾਂ ਨੇ ਫੈਸਲਾ ਲਿਆ ਕਿ ਜਦੋਂ ਤੱਕ ਸਾਰੇ ਆਰੋਪੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ। ਉਦੋਂ ਤੱਕ ਅਸੀਂ ਪੋਸਟਮਾਰਟਮ ਨਹੀਂ ਕਰਾਵਾਂਗੇ ਅਤੇ ਨਾ ਹੀ ਸੰਸਕਾਰ ਕਰਾਂਗੇ।
ਦੂਜੇ ਪਾਸੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚੇ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਦੇਵਮਾਨ ਨੇ ਕਿਹਾ ਕਿ ਪਰਿਵਾਰ ਨੂੰ ਪੂਰਾ ਇਨਸਾਫ ਦਵਾਇਆ ਜਾਵੇਗਾ ਅਤੇ ਉਨਾਂ ਨੇ ਪੁਲਿਸ ਨੂੰ ਸਖਤ ਹਦਾਇਤ ਜਾਰੀ ਕੀਤੀ ਹੈ, ਕਿ ਕਿਸੇ ਵੀ ਤਰ੍ਹਾਂ ਦੀ ਇਸ ਮਾਮਲੇ ਵਿੱਚ ਢਿੱਲ ਨਾ ਵਰਤੀ ਜਾਵੇ।
ਉਹਨਾਂ ਕਿਹਾ ਕਿ ਮੇਰੀ ਐਸਐਸਪੀ ਸਾਹਿਬ ਨਾਲ ਗੱਲ ਹੋਈ ਹੈ ਅਤੇ ਉਹਨਾਂ ਦੱਸਿਆ ਕਿ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੇ ਆਰੋਪੀ ਵੀ ਛੇਤੀ ਗ੍ਰਿਫਤਾਰ ਕਰ ਲਏ ਜਾਣਗੇ।