ਰਾਜਵੀਰ ਜਵੰਦਾ ਦੀ ਮੌਤ ਬਾਰੇ ਆਈ ਵੱਡੀ ਅਪਡੇਟ, ਹਾਈ ਕੋਰਟ ਵੱਲੋਂ ਨੋਟਿਸ ਜਾਰੀ
ਰਾਜਵੀਰ ਜਵੰਦਾ ਦੀ ਮੌਤ ਬਾਰੇ ਆਈ ਵੱਡੀ ਅਪਡੇਟ, ਹਾਈ ਕੋਰਟ ਵੱਲੋਂ ਨੋਟਿਸ ਜਾਰੀ
ਪਿੰਜੌਰ (ਗੁਰਪਿਆਰ ਥਿੰਦ): ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ਼ ਕਰਵਾਇਆ ਗਿਆ ਸੀ। ਪਰ ਹੁਣ ਇਸ ਮਾਮਲੇ ਵਿੱਚ ਪਿੰਜੌਰ ਪੁਲਿਸ ਵੱਲੋਂ ਦਾਇਰ ਕੀਤੀ ਗਈ ਡੀਡੀਆਰ ਵਿੱਚ ਖੁਲਾਸਾ ਹੋਇਆ ਹੈ ਕਿ ਪਿੰਜੌਰ ਦੇ ਸ਼ੋਰੀ ਹਸਪਤਾਲ ਨੇ ਜ਼ਖਮੀ ਜਵੰਦਾ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਨਾਲ ਇਸ ਹਸਪਤਾਲ ਦੀਆਂ ਵੀ ਮੁਸ਼ਕਲਾ ਵਧਣ ਜਾ ਰਹੀਆਂ ਹਨ।
ਇਸ ਐਕਸੀਡੈਂਟ ਤੋਂ ਬਾਅਦ ਰਾਜਵੀਰ ਜਵੰਦਾ 11 ਦਿਨ ਜਿੰਦਗੀ ਅਤੇ ਮੌਤ ਦੀ ਜੰਗ ਹਾਰ ਜਾਂਦੇ ਹਨ ਅਤੇ ਉਹਨਾਂ ਦੀ ਮੌਤ ਹੋ ਜਾਂਦੀ ਹੈ ਅਤੇ ਇਸ ਨਾਲ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਦੋੜ ਜਾਂਦੀ ਹੈ। ਜਿਸ ਤੋਂ ਬਾਅਦ ਹਿਊਮਨ ਰਾਈਟਸ ਇੰਟਰਨੈਸ਼ਨਲ ਦੇ ਵਕੀਲਾਂ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਅਸੰਵੇਦਨਸ਼ੀਲਤਾ ਅਤੇ ਲਾਪਰਵਾਹੀ ’ਤੇ ਚਿੰਤਾ ਪ੍ਰਗਟ ਕੀਤੀ ਗਈ।
ਹਾਈਕੋਰਟ ਦੇ ਸੀਨੀਅਰ ਵਕੀਲਾਂ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਸੰਗਠਨ ਵੱਲੋਂ ਇਸ ਮੁੱਦੇ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਪਟੀਸ਼ਨ ਦਾ ਜਵਾਬ ਮੰਗਿਆ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਰਾਜ ਸਰਕਾਰਾਂ ਅਤੇ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਕਿ ਕੋਈ ਵੀ ਹਸਪਤਾਲ ਐਮਰਜੈਂਸੀ ਵਿੱਚ ਜ਼ਖਮੀ ਵਿਅਕਤੀ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਇਨਕਾਰ ਨਾ ਕਰੇ।