ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾਈ, ਮਜੀਠੀਆ ਰਹਿਣਗੇ ਜੇਲ੍ਹ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 18 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ੀ ਭੁਗਤੀ ਹੈ। ਬਿਕਰਮ ਮਜੀਠੀਆ ਉੱਤੇ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ ਜਿਸ ਨੂੰ ਲੈ ਕਿ ਉਹਨਾਂ ਨੂੰ ਨਾਭਾ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ।
By : Makhan shah
Update: 2025-10-04 08:33 GMT
ਚੰਡੀਗੜ੍ਹ, (ਗੁਰਪਿਆਰ ਸਿੰਘ) : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 18 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਮਜੀਠੀਆ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ੀ ਭੁਗਤੀ ਹੈ। ਬਿਕਰਮ ਮਜੀਠੀਆ ਉੱਤੇ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ ਜਿਸ ਨੂੰ ਲੈ ਕਿ ਉਹਨਾਂ ਨੂੰ ਨਾਭਾ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ।
ਪੰਜਾਬ ਸਰਕਾਰ ਨੇ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਹੋਈ ਹੈ ਜਿਸ ਨੂੰ ਲੈ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਦੇ ਵਿਰੁੱਧ ਯੁੱਧ ਲੜ੍ਹ ਰਹੀ ਹੈ ਅਤੇ ਨਸ਼ੇ ਦੇ ਤਸ਼ਕਰਾਂ ਨੂੰ ਜੇਲ੍ਹਾਂ ਵਿੱਚ ਡੱਕ ਰਹੀ ਹੈ। ਮਜੀਠੀਆਂ ਉੱਤੇ ਜਿਹੜੀ ਕਾਰਵਾਈ ਪੰਜਾਬ ਸਰਕਾਰ ਨੇ ਕੀਤੀ ਹੈ ਉਹ ਜਾਇਦਾਦ ਨਾਲ ਵੱਧ ਆਮਦਨ ਬਣਾਉਣ ਨੂੰ ਲੈ ਕਿ ਸੀ ਪਰ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਨੇ ਮਜੀਠੀਆ ਉੱਤੇ ਨਸ਼ਾ ਤਸਕਰੀ ਦੇ ਆਰੌਪ ਲਗਾਏ ਸਨ।