BJP ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫਾ

Update: 2024-09-27 03:11 GMT

ਬਿੱਟੂ ਨੂੰ ਮੰਤਰੀ ਬਣਾਉਣ ਤੋਂ ਨਾਖੁਸ਼ ?

ਚੰਡੀਗੜ੍ਹ : ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਝਟਕਾ ਲੱਗਾ ਹੈ। ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਇਕ ਸਾਲ ਪਹਿਲਾਂ ਹੀ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਪਾਰਟੀ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਉਹ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਏ ਜਾਣ ਤੋਂ ਨਾਰਾਜ਼ ਸਨ। ਬਿੱਟੂ ਲੋਕ ਸਭਾ ਚੋਣਾਂ ਹਾਰ ਗਏ ਸਨ। ਹਾਲਾਂਕਿ ਬਾਅਦ 'ਚ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਦਿੱਤਾ ਗਿਆ। ਸੂਤਰਾਂ ਮੁਤਾਬਕ ਉਨ੍ਹਾਂ ਨੇ ਜੁਲਾਈ ਮਹੀਨੇ ਤੋਂ ਹੀ ਪਾਰਟੀ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਸੀ। ਹਾਲਾਂਕਿ ਉਹ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਮੌਕੇ ਮੌਜੂਦ ਸਨ।

Tags:    

Similar News