ਮੁੰਬਈ : ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਬੰਬ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਕਿਸੇ ਅਣਪਛਾਤੇ ਵਿਅਕਤੀ ਨੇ ਦਿੱਤੀ ਸੀ, ਜਿਸ ਨੇ ਸੁਰੱਖਿਆ ਕਰਮਚਾਰੀਆਂ ਨੂੰ ਬੁਲਾਇਆ ਅਤੇ ਦੱਸਿਆ ਕਿ ਇਕ ਯਾਤਰੀ ਕੋਲ ਵਿਸਫੋਟਕ ਹੈ।
ਸੂਤਰਾਂ ਅਨੁਸਾਰ ਟਰਮੀਨਲ 1 (ਘਰੇਲੂ) 'ਤੇ ਸਥਿਤ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਕੰਟਰੋਲ ਰੂਮ ਨੂੰ ਬੰਬ ਦੀ ਧਮਕੀ ਵਾਲੀ ਕਾਲ ਮਿਲੀ, ਜਿਸ ਨਾਲ ਯਾਤਰੀਆਂ ਅਤੇ ਸੁਰੱਖਿਆ ਬਲਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲ ਦੀ ਘੜੀ ਪੁਲਿਸ ਜਾਂਚ ਕਰ ਰਹੀ ਹੈ।