ਨਵੀਂ ਦਿੱਲੀ : ਦੇਸ਼ ਭਰ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ਵਿੱਚੋਂ ਦੋ ਦਿੱਲੀ ਅਤੇ ਇੱਕ ਹੈਦਰਾਬਾਦ ਵਿੱਚ ਹੈ। ਸੂਤਰਾਂ ਮੁਤਾਬਕ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ।
ਦਰਅਸਲ ਬੀਤੇ ਦਿਨ ਦਿੱਲੀ ਦੇ ਸੀ ਆਰ ਪੀ ਐਫ਼ ਸਕੂਲ ਲਾਗੇ ਇੱਕ ਬੰਬ ਧਮਾਕਾ ਹੋਇਆ ਸੀ ਅਤੇ ਹੁਣ ਦੇਸ਼ ਭਰ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ਵਿੱਚੋਂ ਦੋ ਦਿੱਲੀ ਅਤੇ ਇੱਕ ਹੈਦਰਾਬਾਦ ਵਿੱਚ ਹੈ। ਸੂਤਰਾਂ ਮੁਤਾਬਕ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਇਹ ਈ-ਮੇਲ ਸੋਮਵਾਰ ਦੇਰ ਰਾਤ ਸਕੂਲ ਪ੍ਰਬੰਧਕਾਂ ਨੂੰ ਭੇਜੇ ਗਏ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਝੂਠੀਆਂ ਧਮਕੀਆਂ ਮਿਲ ਰਹੀਆਂ ਹਨ।