ਦਫ਼ਤਰ ਵਿੱਚ ਪਤਨੀ ਨਾਲ ਨੱਚਣ 'ਤੇ ਮੋਗਾ ਦਾ BPEO ਮੁਅੱਤਲ

ਹਿੱਤਾਂ ਨੂੰ ਯਕੀਨੀ ਬਣਾਉਣ ਲਈ ਸਕੂਲ ਪ੍ਰਸ਼ਾਸਨ ਵਿੱਚ ਉੱਚ ਨੈਤਿਕ ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

By :  Gill
Update: 2025-08-13 00:38 GMT

ਸਿੱਖਿਆ ਮੰਤਰੀ ਦੇ ਹੁਕਮਾਂ 'ਤੇ ਹੋਈ ਕਾਰਵਾਈ

ਚੰਡੀਗੜ੍ਹ: ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ (BPEO) ਦੇਵੀ ਪ੍ਰਸਾਦ ਨੂੰ ਉਸਦੇ ਦਫ਼ਤਰ ਵਿੱਚ ਆਪਣੀ ਪਤਨੀ ਨਾਲ ਨੱਚਦੇ ਹੋਏ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ ਦਾ ਤੁਰੰਤ ਨੋਟਿਸ ਲਿਆ ਅਤੇ ਕਾਰਵਾਈ ਦੇ ਹੁਕਮ ਦਿੱਤੇ।

ਇਹ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਤੇਜ਼ੀ ਨਾਲ ਫੈਲਿਆ ਸੀ, ਜਿਸ ਵਿੱਚ ਅਧਿਕਾਰੀ ਆਪਣੀ ਪਤਨੀ ਨਾਲ 'ਤੁਮ ਰੂਠੀ ਰਹੋ ਔਰ ਮੈਂ ਮਨਤਾ ਰਹੂੰ' ਗੀਤ 'ਤੇ ਨੱਚ ਰਿਹਾ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਵਿਵਹਾਰ 'ਤੇ ਸਵਾਲ ਉਠਾਏ ਸਨ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਲਾਪਰਵਾਹੀ, ਅਨੁਸ਼ਾਸਨਹੀਣਤਾ ਜਾਂ ਗੈਰ-ਪੇਸ਼ੇਵਰ ਵਿਵਹਾਰ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦਿਆਰਥੀਆਂ ਅਤੇ ਸਟਾਫ ਦੇ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਸਕੂਲ ਪ੍ਰਸ਼ਾਸਨ ਵਿੱਚ ਉੱਚ ਨੈਤਿਕ ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਨੂੰ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸਿੱਖਿਆ ਮੰਤਰੀ ਦੇ ਹੁਕਮਾਂ ਤੋਂ ਬਾਅਦ, ਸਿੱਖਿਆ ਵਿਭਾਗ ਦੀ ਸਕੱਤਰ ਅਨਿੰਦਿਤਾ ਮਿੱਤਰਾ ਨੇ ਦੇਵੀ ਪ੍ਰਸਾਦ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ। ਅਧਿਕਾਰੀ ਵੱਲੋਂ ਆਪਣੇ ਦਫ਼ਤਰ ਵਰਗੀ ਜਨਤਕ ਥਾਂ 'ਤੇ ਅਜਿਹਾ ਨਿੱਜੀ ਕਾਰਜ ਕਰਨ ਨੂੰ ਡਿਊਟੀ ਵਿੱਚ ਲਾਪਰਵਾਹੀ ਮੰਨਿਆ ਗਿਆ ਹੈ।




 


Tags:    

Similar News