Firing in Brampton school : ਬ੍ਰੈਂਪਟਨ ਦੇ ਸਕੂਲ ਵਿੱਚ ਗੋਲੀਬਾਰੀ, 2 ਲੋਕਾਂ ਦੀ ਮੌਤ
By : Gill
Update: 2026-04-05 04:01 GMT
ਵੈਨਕੂਵਰ, 4 ਅਪ੍ਰੈਲ (ਮਲਕੀਤ ਸਿੰਘ) – ਕੈਨੇਡਾ ਦੇ ਬ੍ਰੈਂਪਟਨ ਸ਼ਹਿਰ ਵਿੱਚ ਇੱਕ ਪ੍ਰਾਇਮਰੀ ਸਕੂਲ ਦੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੌਰਾਨ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਵਾਪਰੀ, ਜਦੋਂ ਸਕੂਲ ਯਾਰਡ ਵਿੱਚ ਗੋਲੀਆਂ ਚਲਾਈਆਂ ਗਈਆਂ। ਮੌਕੇ ’ਤੇ ਪਹੁੰਚੀ ਪੁਲਿਸ ਨੇ ਦੋ ਲੋਕਾਂ ਨੂੰ ਮ੍ਰਿਤਕ ਹਾਲਤ ਵਿੱਚ ਪਾਇਆ।
ਪੁਲਿਸ ਅਨੁਸਾਰ ਇਸ ਗੋਲੀਬਾਰੀ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਦੀ ਭਾਲ ਹਾਲੇ ਵੀ ਜਾਰੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਵੱਲੋਂ ਇਲਾਕੇ ਨੂੰ ਘੇਰ ਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ