Breaking : ਕਿਸਾਨ ਸੰਘਰਸ਼ 'ਤੇ ਅਮਿਤ ਸ਼ਾਹ ਦਾ ਵੱਡਾ ਬਿਆਨ
By : BikramjeetSingh Gill
Update: 2024-12-16 09:28 GMT
ਕਿਸਾਨ ਸੰਘਰਸ਼ 'ਤੇ ਅਮਿਤ ਸ਼ਾਹ ਦਾ ਵੱਡਾ ਬਿਆਨ
ਨਵੀਂ ਦਿੱਲੀ : ਕਿਸਾਨਾਂ ਦੇ ਸ਼ੰਭੂ ਬਾਰਡਰ ਉੱਤੇ ਚੱਲ ਰਹੇ ਸੰਘਰਸ਼ ਅਤੇ ਇਸ ਦੇ ਨਾਲ ਹੀ ਖਨੌਰੀ ਬਾਰਡਰ 'ਤੇ ਚੱਲ ਰਹੇ ਸੰਘਰਸ਼ ਨੂੰ ਲਗਭਗ ਇਕ ਸਾਲ ਹੋ ਹੋਣ ਵਾਲਾ ਹੈ ।ਜਗਜੀਤ ਸਿੰਘ ਡੱਲੇਵਾਲ ਪਿਛਲੇ 20 ਦਿਨਾਂ ਤੋਂ ਭੁੱਖ ਹੜਤਾਲ ਤੇ ਜਾਂ ਕਹਿ ਲਓ ਮਰਨ ਵਰਤ ਉੱਤੇ ਬੈਠੇ ਹੋਏ ਹਨ ਅਤੇ ਉਹਨਾਂ ਦੀ ਹਾਲਤ ਦਿਨ ਬਾਅਦ ਦਿਨ ਵਿਗੜ ਰਹੀ ਹੈ ।
ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਆਇਆ ਹੈ । ਉਹਨਾਂ ਕਿਹਾ ਹੈ ਕਿ ਜੇਕਰ ਸੁਪਰੀਮ ਕੋਰਟ ਦਾ ਹੁਕਮ ਹੈ ਤਾਂ ਅਸੀਂ ਕਿਸਾਨਾਂ ਨਾਲ ਗੱਲ ਕਰਾਂਗੇ । ਉਹਨਾਂ ਨਾਲ ਹੀ ਆਖਿਆ ਹੈ ਕਿ ਸਾਰੇ ਦੇਸ਼ ਦੇ ਕਿਸਾਨ ਮੋਦੀ ਸਰਕਾਰ ਤੋਂ ਖੁਸ਼ ਹਨ ਸਿਰਫ ਕੁਝ ਕਿਸਾਨ ਹੀ ਇੱਕ ਜਿੱਦ ਉੱਤੇ ਅੜੇ ਹੋਏ ਹਨ।