Breaking : CM ਭਗਵੰਤ ਮਾਨ ਵਲੋਂ ਉੱਚ ਪੱਧਰੀ ਮੀਟਿੰਗ

ਸੂਬੇ ਦੀ ਮੌਜੂਦਾ ਕਾਨੂੰਨ-ਵਿਵਸਥਾ 'ਤੇ ਵਿਸਥਾਰ ਤੇ ਰਿਪੋਰਟ ਮੰਗੀ ਅਤੇ ਖ਼ਾਸ ਹਦਾਇਤ ਦਿੱਤੀਆਂ ਕਿ ਪੰਜਾਬ 'ਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਪੂਰੇ ਇੰਤਜ਼ਾਮ ਕੀਤੇ ਜਾਣ।

By :  Gill
Update: 2025-07-17 11:34 GMT

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੇ ਨਿਵਾਸ ਤੇ ਕਾਨੂੰਨ-ਵਿਵਸਥਾ ਹਾਲਾਤਾਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿ‍ਚ ਡੀ.ਜੀ.ਪੀ ਗੌਰਵ ਯਾਦਵ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਹਾਜ਼ਰ ਰਹੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਤੋਂ ਸੂਬੇ ਦੀ ਮੌਜੂਦਾ ਕਾਨੂੰਨ-ਵਿਵਸਥਾ 'ਤੇ ਵਿਸਥਾਰ ਤੇ ਰਿਪੋਰਟ ਮੰਗੀ ਅਤੇ ਖ਼ਾਸ ਹਦਾਇਤ ਦਿੱਤੀਆਂ ਕਿ ਪੰਜਾਬ 'ਚ ਸੁਰੱਖਿਅਤ ਮਾਹੌਲ ਬਣਾਈ ਰੱਖਣ ਲਈ ਪੂਰੇ ਇੰਤਜ਼ਾਮ ਕੀਤੇ ਜਾਣ।

ਉਨ੍ਹਾਂ ਨੇ ਹੁਕਮ ਦਿੱਤੇ ਕਿ ਕਿਸੇ ਵੀ ਵਿਅਕਤੀ ਜਾਂ ਪਾਰਟੀ ਵਲੋਂ ਕਾਨੂੰਨ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਨਤਾ ਦੇ ਮਨ ਵਿਚ ਪੁਲਿਸ ਅਤੇ ਪ੍ਰਸ਼ਾਸਨ 'ਤੇ ਵਿਸ਼ਵਾਸ ਬਣਾਈ ਰੱਖਿਆ ਜਾਵੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਾਨੂੰਨ-ਵਿਵਸਥਾ ਮਜ਼ਬੂਤ ਬਣਾਉਣ ਅਤੇ ਹਰ ਸੰਭਵ ਬੇਹਤਰੀ ਲਈ ਲਗਾਤਾਰ ਯਤਨ ਕਰਨ ਦੀ ਅਪੀਲ ਕੀਤੀ।


 



Tags:    

Similar News