Breaking : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਗ੍ਰਿਫ਼ਤਾਰ
ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਮਜੀਠੀਆ ਲੰਬੇ ਸਮੇਂ ਤੋਂ ਨਸ਼ਿਆਂ ਦੇ ਮਾਮਲੇ 'ਚ ਪੰਜਾਬ ਸਰਕਾਰ 'ਤੇ ਸਵਾਲ ਉਠਾਉਂਦੇ ਆ ਰਹੇ ਹਨ।
ਵਿਜੀਲੈਂਸ ਟੀਮ ਨੇ ਘਰ 'ਤੇ ਛਾਪੇਮਾਰੀ ਕੀਤੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਉਨ੍ਹਾਂ ਦੇ ਘਰ ਤੋਂ ਵਿਜੀਲੈਂਸ ਟੀਮ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਜੀਲੈਂਸ ਟੀਮ ਅੱਜ ਸਵੇਰੇ ਹੀ ਛਾਪੇਮਾਰੀ ਕਰਨ ਪਹੁੰਚੀ ਸੀ ਅਤੇ ਘੰਟਿਆਂ ਤੱਕ ਚੱਲੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਕਾਰਵਾਈ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਹੋਈ। ਟੀਮ ਨੇ ਮਜੀਠੀਆ ਦੇ ਘਰ ਦੀ ਤਲਾਸ਼ੀ ਦੌਰਾਨ ਕਈ ਦਸਤਾਵੇਜ਼ ਵੀ ਜ਼ਬਤ ਕੀਤੇ ਹਨ।
ਮਜੀਠੀਆ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਮੋਹਾਲੀ ਲਿਜਾਇਆ ਗਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਦੌਰਾਨ, ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਨੇ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਮਜੀਠੀਆ ਲੰਬੇ ਸਮੇਂ ਤੋਂ ਨਸ਼ਿਆਂ ਦੇ ਮਾਮਲੇ 'ਚ ਪੰਜਾਬ ਸਰਕਾਰ 'ਤੇ ਸਵਾਲ ਉਠਾਉਂਦੇ ਆ ਰਹੇ ਹਨ।
ਇਹ ਗ੍ਰਿਫ਼ਤਾਰੀ ਲੁਧਿਆਣਾ ਉਪ ਚੋਣ ਤੋਂ ਬਾਅਦ ਹੋਈ ਹੈ, ਜਿਸ ਦੌਰਾਨ ਮਜੀਠੀਆ ਨੇ ਸਰਕਾਰ ਅਤੇ ਇਸਦੇ ਮੰਤਰੀਆਂ 'ਤੇ ਵੀ ਵੱਡੇ ਦੋਸ਼ ਲਗਾਏ ਸਨ।