ਅੰਮ੍ਰਿਤਸਰ : ਅੱਜ ਐਸ ਜੀ ਪੀ ਸੀ (ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ) ਦੇ ਪ੍ਰਧਾਨ ਲਈ ਚੋਣ ਹੋਈ । ਇਸ ਵਿਚ ਐਸ ਜੀ ਪੀ ਸੀ ਦੇ ਮੈਂਬਰਾਂ ਨੇ ਵੋਟਾਂ ਪਾ ਕੇ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਨਵਾਂ ਪ੍ਰਧਾਨ ਚੁਣ ਲਿਆ ਹੈ। ਇਥੇ ਦਸ ਦਈਏ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਕੁੱਲ 185 ਮੈਂਬਰ ਹਨ। ਇਨ੍ਹਾਂ ਵਿਚੋਂ 31 ਮੈਂਬਰਾਂ ਦਾ ਦਿਹਾਂਤ ਹੋ ਚੁੱਕਾ ਹੈ ਅਤੇ 4 ਮੈਂਬਰ ਅਸਤੀਫ਼ਾ ਦੇ ਚੁੱਕੇ ਹਨ।
ਹਰਜਿੰਦਰ ਸਿੰਘ ਧਾਮੀ ਨੂੰ 107 ਵੋਟਾਂ ਮਿਲੀਆਂ ਜਦੋ ਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਮਿਲੀਆਂ। ਇਥੇ ਇਹ ਵੀ ਦਸ ਦਈਏ ਕਿ ਹਰਜਿੰਦਰ ਸਿੰਘ ਚੌਥੀ ਵਾਰ ਪ੍ਰਧਾਨ ਬਣੇ ਹਨ।