ਪੰਜਾਬ ਵਿਚ ਚੱਲੀਆਂ ਗੋਲੀਆਂ, ਪਰਿਵਾਰ ਦੇ ਕਈ ਜੀਆਂ ਦੀ ਗਈ ਜਾਨ
ਕੋਠੀ ਅੰਦਰ ਦਾਖਲ ਹੋ ਕੇ ਮਨਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ, ਸੁਖਤਿਆਰ ਸਿੰਘ ਉਰਫ ਸੁੱਖਾ ਪੁੱਤਰ ਜਗਤਾਰ ਸਿੰਘ ਅਤੇ ਸ਼ਰਨਦੀਪ ਸਿੰਘ ਪੁੱਤਰ ਸੁਖਜਿੰਦਰ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਘਰ ਦੇ ਬਾਹਰ ਖੜ੍ਹੇ ਦੋ ਬੁਲਟ ਮੋਟਰਸਾਈਕਲਾਂ ਨੂੰ ਨੁਕਸਾਨ ਪਹੁੰਚਾਇਆ।
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਦੋ ਧੜਿਆਂ 'ਚ ਟਕਰਾਅ ਹੋ ਗਿਆ। ਦੋਵਾਂ ਪਾਸਿਆਂ ਤੋਂ ਹੋਈ ਤੇਜ਼ਧਾਰ ਹਥਿਆਰਾਂ ਅਤੇ ਗੋਲੀਬਾਰੀ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੂਜੇ ਧੜੇ ਦਾ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਹਾਲਾਂਕਿ ਪੁਲਿਸ ਅਜੇ ਤੱਕ ਗੋਲੀਬਾਰੀ ਦੀਆਂ ਖ਼ਬਰਾਂ ਤੋਂ ਇਨਕਾਰ ਕਰ ਰਹੀ ਹੈ।
ਸਵੇਰੇ ਕਰੀਬ 11.30 ਵਜੇ ਗੁਰਪ੍ਰੀਤ ਸਿੰਘ ਆਪਣੇ ਦੋਸਤਾਂ ਨਾਲ ਪਿੰਡ ਮੋਰਾਂਵਾਲੀ ਵਿੱਚ ਸਿਆਸੀ ਪਾਰਟੀ ਦੀ ਰੈਲੀ ਵਿੱਚ ਜਾਣ ਲਈ ਆਪਣੀ ਗੱਡੀ ਵਿੱਚ ਰਵਾਨਾ ਹੋਇਆ। ਜਿਵੇਂ ਹੀ ਉਹ ਆਪਣੇ ਘਰ ਤੋਂ ਸੌ ਮੀਟਰ ਦੂਰ ਗਿਆ ਤਾਂ ਮਨਪ੍ਰੀਤ ਸਿੰਘ ਉਰਫ ਮਨੀ ਦੇ ਘਰ ਦੇ ਬਾਹਰ ਝੜਪ ਹੋ ਗਈ।
ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਪਾਠੀਆਂ ਨੇ ਮਨਪ੍ਰੀਤ ਸਿੰਘ ਦੀ ਕੋਠੀ ਅੰਦਰ ਦਾਖਲ ਹੋ ਕੇ ਮਨਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ, ਸੁਖਤਿਆਰ ਸਿੰਘ ਉਰਫ ਸੁੱਖਾ ਪੁੱਤਰ ਜਗਤਾਰ ਸਿੰਘ ਅਤੇ ਸ਼ਰਨਦੀਪ ਸਿੰਘ ਪੁੱਤਰ ਸੁਖਜਿੰਦਰ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਘਰ ਦੇ ਬਾਹਰ ਖੜ੍ਹੇ ਦੋ ਬੁਲਟ ਮੋਟਰਸਾਈਕਲਾਂ ਨੂੰ ਨੁਕਸਾਨ ਪਹੁੰਚਾਇਆ।
ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਦੇ ਸਾਥੀ ਉਥੋਂ ਫਰਾਰ ਹੋ ਗਏ। ਇਸ ਤੋਂ ਬਾਅਦ ਇਸ ਝੜਪ ਵਿੱਚ ਲੋਕ ਗੰਭੀਰ ਜ਼ਖ਼ਮੀ ਹੋ ਗਏ। ਗੰਭੀਰ ਜ਼ਖਮੀ ਨੌਜਵਾਨਾਂ ਮਨਪ੍ਰੀਤ ਸਿੰਘ, ਸੁਖਤਿਆਰ ਸਿੰਘ ਅਤੇ ਦੀਪ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਇਸ ਝੜਪ ਵਿੱਚ ਦੂਜੇ ਧੜੇ ਦਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ।