ਇਸ ਕਰ ਕੇ ਡਿੰਪੀ ਢਿੱਲੋਂ 'ਆਪ' 'ਚ ਸ਼ਾਮਲ ਹੋਣਗੇ
ਚੰਡੀਗੜ੍ਹ : ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਪਣੇ ਸਮਰਥਕਾਂ ਨਾਲ ਮੀਟਿੰਗ ਕਰ ਰਹੇ ਹਨ। ਉਨ੍ਹਾਂ ਆਪਣੇ ਸਮਰਥਕਾਂ ਨਾਲ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੀਐਮ ਭਗਵੰਤ ਮਾਨ ਜਾਂ ਉਨ੍ਹਾਂ ਦਾ ਕੋਈ ਜ਼ਿੰਮੇਵਾਰ ਵਿਅਕਤੀ ਆਉਂਦਾ ਹੈ ਤਾਂ ਉਹ ਉਨ੍ਹਾਂ ਨਾਲ ਮੀਟਿੰਗ ਕਰਨਗੇ। ਆਪਣੀਆਂ ਸਾਰੀਆਂ ਮੰਗਾਂ ਰੱਖਾਂਗੇ। ਜੇਕਰ ਸਰਕਾਰ ਮੰਗਾਂ ਮੰਨਣ ਲਈ ਤਿਆਰ ਹੈ ਤਾਂ ਅਸੀਂ ਪਾਰਟੀ ਦਾ ਸਾਥ ਦੇਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਮੁੜ ਮੀਟਿੰਗ ਉਸੇ ਥਾਂ 'ਤੇ ਕਰਨਗੇ। ਡਿੰਡੀ ਢਿੱਲੋ ਨੇ ਨਾਲ ਹੀ ਕਿਹਾ ਕਿ ਲੋਕਾਂ ਦਾ ਇਹ ਹੁਕਮ ਹੈ ਕਿ ਮੈ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਜਾਵੇ।
ਦੂਜੇ ਪਾਸੇ ਡਿੰਪੀ ਵੱਲੋਂ ਪਾਰਟੀ ਛੱਡਣ ਕਾਰਨ ਪੈਦਾ ਹੋਏ ਹਾਲਾਤ ਦਰਮਿਆਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੀ ਰਿਹਾਇਸ਼ 'ਤੇ ਗਿੱਦੜਬਾਹਾ ਦੇ ਅਕਾਲੀ ਆਗੂਆਂ ਦੀ ਮੀਟਿੰਗ ਕਰਨ ਜਾ ਰਹੇ ਹਨ। ਮੀਟਿੰਗ ਲਈ ਵੱਡੀ ਗਿਣਤੀ ਵਿੱਚ ਸਮਰਥਕ ਪੁੱਜਣੇ ਸ਼ੁਰੂ ਹੋ ਗਏ ਹਨ।
ਦੂਜੇ ਪਾਸੇ ਅਕਾਲੀ ਆਗੂਆਂ ਨੇ ਡਿੰਪੀ ਢਿੱਲੋਂ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਸਬੰਧੀ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਡਿਊਟੀ ਗਿੱਦੜਬਾਹਾ ਹਲਕੇ ਦੀ ਜ਼ਿਮਨੀ ਚੋਣ ਲਈ ਵੀ ਸੀ।