ਪੰਜਾਬ ਕੈਬਿਨਟ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕਰੜੀ ਨਿੰਦਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੀ ਅਪਮਾਨਜਨਕ ਟਿੱਪਣੀ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ ਅਤੇ ਕੇਂਦਰ ਸਰਕਾਰ ਨੂੰ ਡਾ. ਅੰਬੇਡਕਰ ਦੀ

Update: 2024-12-19 12:53 GMT

ਚੰਡੀਗੜ੍ਹ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੰਸਦ ਵਿੱਚ ਕੀਤੀ ਟਿੱਪਣੀ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਭਾਰਤੀ ਸੰਵਿਧਾਨ ਦੇ ਪ੍ਰਮੁੱਖ ਨਿਰਮਾਤਾ ਅਤੇ ਲੋਕਾਂ ਦੇ ਸਤਿਕਾਰਯੋਗ ਨੇਤਾ ਡਾ.ਬੀ.ਆਰ. ਅੰਬੇਡਕਰ ਦਾ ਅਪਮਾਨ ਦੱਸਿਆ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅਮਿਤ ਸ਼ਾਹ ਦੀਆਂ ਟਿੱਪਣੀਆਂ 'ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਅਜਿਹੀਆਂ ਟਿੱਪਣੀਆਂ ਨਾ ਸਿਰਫ਼ ਡਾ. ਅੰਬੇਡਕਰ ਦੀ ਵਿਰਾਸਤ ਦਾ ਨਿਰਾਦਰ ਕਰਦੀਆਂ ਹਨ, ਸਗੋਂ ਸੱਤਾਧਾਰੀ ਪਾਰਟੀ ਅੰਦਰਲੇ ਡੂੰਘੇ ਪੱਖਪਾਤ ਨੂੰ ਵੀ ਪ੍ਰਗਟ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਸਮਾਜਿਕ ਨਿਆਂ, ਬਰਾਬਰੀ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹਨ ਅਤੇ ਰਾਸ਼ਟਰ ਲਈ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਉਨ੍ਹਾਂ ਦੀ ਵਿਰਾਸਤ ਨੂੰ ਘੱਟ ਕਰਨ ਦੀ ਕੋਈ ਵੀ ਕੋਸ਼ਿਸ਼ ਉਨ੍ਹਾਂ ਕਦਰਾਂ-ਕੀਮਤਾਂ ਦਾ ਅਪਮਾਨ ਹੈ ਜਿਨ੍ਹਾਂ ਲਈ ਉਹ ਖੜ੍ਹੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਸੰਸਦ ਵਿੱਚ ਅਮਿਤ ਸ਼ਾਹ ਦਾ ਬਿਆਨ ਨਾ ਸਿਰਫ਼ ਅਸੰਵੇਦਨਸ਼ੀਲ ਹੈ, ਸਗੋਂ ਬਰਾਬਰਤਾ ਅਤੇ ਨਿਆਂ ਦੇ ਸਿਧਾਂਤਾਂ ਨੂੰ ਭਾਜਪਾ ਵੱਲੋਂ ਲੰਬੇ ਸਮੇਂ ਤੋਂ ਅਣਦੇਖਾ ਕੀਤੇ ਜਾਣ ਦਾ ਵੀ ਸੰਕੇਤ ਵੀ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਬਾਰੇ ਇਸ ਤਰ੍ਹਾਂ ਦੀਆਂ ਟਿੱਪਣੀਆਂ ਭਾਜਪਾ ਦੀ ਅਸਲ ਵਿਚਾਰਧਾਰਾ ਨੂੰ ਦਰਸਾਉਂਦੀਆਂ ਹਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੀ ਅਪਮਾਨਜਨਕ ਟਿੱਪਣੀ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ ਅਤੇ ਕੇਂਦਰ ਸਰਕਾਰ ਨੂੰ ਡਾ. ਅੰਬੇਡਕਰ ਦੀ ਵਿਰਾਸਤ ਦੇ ਮਾਣ ਅਤੇ ਸਤਿਕਾਰ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਤੇ ਸਮੁੱਚਾ ਰਾਸ਼ਟਰ ਡਾ. ਅੰਬੇਡਕਰ ਨੂੰ ਉੱਚ ਕੋਟੀ ਦਾ ਸਤਿਕਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇੱਕ ਸਮਾਵੇਸ਼ੀ ਅਤੇ ਨਿਆਂਪੂਰਨ ਸਮਾਜ ਦੀ ਸਿਰਜਨਾ ਲਈ ਉਨ੍ਹਾਂ ਦਾ ਦ੍ਰਿਸ਼ਟੀਕੋਣ ਸਾਡੇ ਲੋਕਤੰਤਰ ਦੀ ਨੀਂਹ ਹੈ। ਸ. ਹਰਭਜਨ ਸਿੰਘ ਈ.ਟੀ.ਓ ਨੇ ਜੋਰ ਦਿੰਦਿਆਂ ਕਿਹਾ ਕਿ ਡਾ. ਅੰਬੇਡਕਰ ਦੇ ਯੋਗਦਾਨ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਹਰ ਪਾਸਿਓਂ ਸਖ਼ਤ ਵਿਰੋਧ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖਿਆਵਾਂ ਨੂੰ ਖਾਸ ਕਰਕੇ ਮੌਜੂਦਾ ਸਿਆਸੀ ਮਾਹੌਲ ਵਿੱਚ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਅਸੀਂ ਆਪਣੇ ਨਾਗਰਿਕਾਂ ਨੂੰ ਡਾ. ਅੰਬੇਡਕਰ ਦੀਆਂ ਸਿੱਖਿਆਵਾਂ ਦੇ ਅਸਲ ਤੱਤ ਬਾਰੇ ਜਾਗਰੂਕ ਕਰੀਏ ਅਤੇ ਇਹ ਯਕੀਨੀ ਬਣਾਈਏ ਕਿ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਿਆ ਜਾਵੇ।

Tags:    

Similar News