ਪਟਿਆਲਾ 'ਚ ਪਰਾਲੀ ਸਾੜਨ 'ਤੇ 8 ਖਿਲਾਫ ਮਾਮਲਾ ਦਰਜ
ਖੇਤ ਮਾਲਕਾਂ ਨੂੰ ਜੁਰਮਾਨਾ, ਹੋਰ ਦੋਸ਼ੀਆਂ ਦੀ ਪਛਾਣ ਕਰਨ 'ਚ ਜੁਟੀ ਪੁਲਸ
ਪਟਿਆਲਾ : ਜ਼ਿਲ੍ਹੇ ਵਿੱਚ ਪਾਬੰਦੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕੋਈ ਕਮੀ ਨਹੀਂ ਆਈ। ਇੱਕ ਦਿਨ ਵਿੱਚ 8 ਥਾਵਾਂ 'ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਪੁਲਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਤੋਂ ਬਾਅਦ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਜੁਲਕਾ ਦੀ ਹਦੂਦ ਅੰਦਰ ਪਰਾਲੀ ਸਾੜਨ ਦੇ ਚਾਰ ਕੇਸ ਦਰਜ ਕੀਤੇ ਗਏ ਹਨ। ਇੱਕ ਮਾਮਲਾ ਸਨੌਰ, ਇੱਕ ਨਾਭਾ ਅਤੇ ਦੋ ਥਾਣਾ ਸਦਰ ਪਟਿਆਲਾ ਦੇ ਖੇਤਰ ਵਿੱਚ ਦਰਜ ਕੀਤੇ ਗਏ ਹਨ। ਹੁਣ ਪੁਲਿਸ ਇਨ੍ਹਾਂ ਖੇਤਾਂ ਦੇ ਮਾਲਕਾਂ ਦੀ ਭਾਲ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾ ਸਕੇ।
21 ਅਕਤੂਬਰ ਨੂੰ ਪਰਾਲੀ ਸਾੜ ਕੇ ਪ੍ਰਦੂਸ਼ਣ ਫੈਲਾਉਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 39 ਕੇਸ ਦਰਜ ਕੀਤੇ ਗਏ ਸਨ। ਪਾਬੰਦੀ ਦੇ ਬਾਵਜੂਦ ਪੁਲੀਸ ਨੇ 20 ਅਕਤੂਬਰ ਨੂੰ ਜ਼ਿਲ੍ਹੇ ਵਿੱਚ 39 ਥਾਵਾਂ ’ਤੇ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਹਨ।
ਜ਼ਿਲ੍ਹੇ ਵਿੱਚ ਪਰਾਲੀ ਸਾੜ ਕੇ ਪ੍ਰਦੂਸ਼ਣ ਫੈਲਾਉਣ ਵਾਲੇ ਖੇਤਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਕਰਦਿਆਂ 19 ਅਕਤੂਬਰ ਨੂੰ 13 ਪੁਲੀਸ ਕੇਸ ਦਰਜ ਕੀਤੇ ਗਏ ਸਨ। ਸਬੰਧਤ ਇਲਾਕੇ ਦੀ ਪੁਲੀਸ ਨੇ ਇਨ੍ਹਾਂ ਮਾਮਲਿਆਂ ਵਿੱਚ ਖੇਤਾਂ ਦੇ ਮਾਲਕਾਂ ਦੀ ਸ਼ਨਾਖ਼ਤ ਕਰਕੇ ਜੁਰਮਾਨੇ ਵੀ ਕੀਤੇ ਹਨ। ਹੁਣ ਇਨ੍ਹਾਂ ਜ਼ਮੀਨਾਂ ਦੇ ਮਾਲਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਲਗਾਉਣ ਵਾਲੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।