ਪਾਕਿਸਤਾਨ ਜਾਣ ਵਾਲੇ ਸਿੱਖ ਜੱਥੇ ਨੂੰ ਕੇਂਦਰ ਦੀ ਮਨਜ਼ੂਰੀ
ਇਹ ਫੈਸਲਾ ਇਸ ਲਈ ਅਹਿਮ ਹੈ ਕਿਉਂਕਿ ਪਹਿਲਾਂ ਕੇਂਦਰ ਸਰਕਾਰ ਨੇ ਜੱਥੇ ਨੂੰ ਜਾਣ ਲਈ ਮਨਜ਼ੂਰੀ ਨਹੀਂ ਦਿੱਤੀ ਸੀ।
By : Gill
Update: 2025-10-02 09:13 GMT
ਕੇਂਦਰ ਦੀ ਮੋਦੀ ਸਰਕਾਰ ਨੇ ਸਿੱਖ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।
ਇਹ ਫੈਸਲਾ ਇਸ ਲਈ ਅਹਿਮ ਹੈ ਕਿਉਂਕਿ ਪਹਿਲਾਂ ਕੇਂਦਰ ਸਰਕਾਰ ਨੇ ਜੱਥੇ ਨੂੰ ਜਾਣ ਲਈ ਮਨਜ਼ੂਰੀ ਨਹੀਂ ਦਿੱਤੀ ਸੀ।
ਦਰਅਸਲ, ਇਹ ਸਿੱਖ ਜੱਥਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣਾ ਸੀ, ਪਰ ਕੇਂਦਰ ਸਰਕਾਰ ਨੇ ਪਹਿਲਾਂ ਇਸ 'ਤੇ ਰੋਕ ਲਗਾ ਦਿੱਤੀ ਸੀ। ਹੁਣ ਸਰਕਾਰ ਵੱਲੋਂ ਇਜਾਜ਼ਤ ਮਿਲਣ ਤੋਂ ਬਾਅਦ ਸਿੱਖ ਸ਼ਰਧਾਲੂਆਂ ਦਾ ਰਾਹ ਖੁੱਲ੍ਹ ਗਿਆ ਹੈ।