ਚੰਡੀਗੜ੍ਹ-ਪੰਜਾਬ 'ਚ ਅੱਜ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ
ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਮੀਂਹ ਪੈਣ
ਠੰਡ ਵਧੇਗੀ, 15 ਜ਼ਿਲਿਆਂ 'ਚ ਧੁੰਦ ਦਾ ਅਲਰਟ, 11 ਦਸੰਬਰ ਤੋਂ ਕੋਲਡ ਵੇਵ ਦੀ ਚਿਤਾਵਨੀ ਜਾਰੀ
ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਦਰਅਸਲ, ਵੈਸਟਰਨ ਡਿਸਟਰਬੈਂਸ ਸਰਗਰਮ ਹੈ। ਜਿਸ ਕਾਰਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫਬਾਰੀ ਦਰਜ ਕੀਤੀ ਗਈ। ਜਿਸ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਇਸ ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਦਾ ਅਲਰਟ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੱਕ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਰ 11 ਦਸੰਬਰ ਤੋਂ ਠੰਡ ਵਧਣੀ ਸ਼ੁਰੂ ਹੋ ਜਾਵੇਗੀ। ਪੰਜਾਬ-ਚੰਡੀਗੜ੍ਹ ਦੇ ਨਾਲ ਲੱਗਦੇ ਪਹਾੜੀ ਜ਼ਿਲਿਆਂ 'ਚ ਬਰਫਬਾਰੀ ਹੋ ਰਹੀ ਹੈ। ਠੰਡੀਆਂ ਹਵਾਵਾਂ ਹੁਣ ਪਹਾੜਾਂ ਤੋਂ ਮੈਦਾਨਾਂ ਵੱਲ ਵਧ ਰਹੀਆਂ ਹਨ। ਜਿਸ ਕਾਰਨ ਠੰਡ ਹੋਰ ਵਧ ਜਾਵੇਗੀ। ਮੌਸਮ ਵਿਭਾਗ ਨੇ ਹੁਣ 11 ਦਸੰਬਰ ਅਤੇ ਉਸ ਤੋਂ ਬਾਅਦ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਚੰਡੀਗੜ੍ਹ- ਅੱਜ ਹਲਕੀ ਧੁੰਦ ਦੀ ਸੰਭਾਵਨਾ ਹੈ। ਅੱਜ ਤਾਪਮਾਨ 8 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ- ਅੱਜ ਹਲਕੀ ਧੁੰਦ ਹੋਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਜਲੰਧਰ— ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।