ਪੰਜਾਬ 'ਚ ਅੱਜ ਬਾਰਿਸ਼ ਦੀ ਸੰਭਾਵਨਾ, ਨਦੀਆਂ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ
ਇਸ ਦੌਰਾਨ, ਪਹਾੜਾਂ ਵਿੱਚ ਮੀਂਹ ਘੱਟਣ ਕਾਰਨ ਪੰਜਾਬ ਦੀਆਂ ਨਦੀਆਂ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ।
ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜ ਤੇਜ਼
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਹਲਕੀ ਬਾਰਿਸ਼ ਅਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, 17 ਅਤੇ 18 ਸਤੰਬਰ ਨੂੰ ਵੀ ਰਾਜ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਮੋਹਾਲੀ ਸ਼ਹਿਰ ਵਿਚ ਤੜਕੇ ਤੋਂ ਹੀ ਬਾਰਸ਼ ਹੋ ਰਹੀ ਹੈ। ਇਸ ਦੌਰਾਨ, ਪਹਾੜਾਂ ਵਿੱਚ ਮੀਂਹ ਘੱਟਣ ਕਾਰਨ ਪੰਜਾਬ ਦੀਆਂ ਨਦੀਆਂ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ।
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ
ਹੜ੍ਹ ਦੀ ਸਥਿਤੀ ਵਿੱਚ ਸੁਧਾਰ ਹੋਣ ਤੋਂ ਬਾਅਦ, ਰਾਜ ਸਰਕਾਰ ਨੇ ਰਾਹਤ ਅਤੇ ਸਫਾਈ ਕਾਰਜਾਂ ਨੂੰ ਤੇਜ਼ ਕਰ ਦਿੱਤਾ ਹੈ। ਸਰਕਾਰੀ ਟੀਮਾਂ ਪਿੰਡ-ਪਿੰਡ ਜਾ ਕੇ ਸਫਾਈ ਮੁਹਿੰਮ ਚਲਾਉਣਗੀਆਂ ਤਾਂ ਜੋ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਘਟਾਈਆਂ ਜਾ ਸਕਣ। ਸਰਹੱਦੀ ਇਲਾਕਿਆਂ ਵਿੱਚ ਹੋਏ ਨੁਕਸਾਨ ਦਾ ਮੁਲਾਂਕਣ ਵੀ ਕੀਤਾ ਜਾ ਰਿਹਾ ਹੈ।
ਮੌਸਮ ਅਤੇ ਤਾਪਮਾਨ
ਅੱਜ ਪੰਜਾਬ ਵਿੱਚ ਸਵੇਰੇ ਅਤੇ ਸ਼ਾਮ ਦਾ ਮੌਸਮ ਠੰਡਾ ਰਹੇਗਾ, ਜਦਕਿ ਦੁਪਹਿਰ ਵੇਲੇ ਧੁੱਪ ਕਾਰਨ ਗਰਮੀ ਵਧ ਸਕਦੀ ਹੈ। ਪਟਿਆਲਾ ਅਤੇ ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹੇਠਾਂ ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਮੌਸਮ ਦੀ ਭਵਿੱਖਬਾਣੀ ਦਿੱਤੀ ਗਈ ਹੈ:
ਲੁਧਿਆਣਾ: ਮੀਂਹ ਦੀ ਕੋਈ ਚੇਤਾਵਨੀ ਨਹੀਂ, ਤਾਪਮਾਨ 25.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੰਮ੍ਰਿਤਸਰ: ਵੱਧ ਤੋਂ ਵੱਧ ਤਾਪਮਾਨ 25.5 ਡਿਗਰੀ ਸੈਲਸੀਅਸ ਰਹੇਗਾ, ਮੀਂਹ ਦੀ ਕੋਈ ਚੇਤਾਵਨੀ ਨਹੀਂ।
ਜਲੰਧਰ: ਮੀਂਹ ਦੀ ਕੋਈ ਚੇਤਾਵਨੀ ਨਹੀਂ, ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਰਹੇਗਾ।