15 ਨੂੰ ਮੀਂਹ ਦੀ ਸੰਭਾਵਨਾ
ਚੰਡੀਗੜ੍ਹ : ਵੈਸਟਰਨ ਡਿਸਟਰਬੈਂਸ ਪੱਛਮੀ ਹਿਮਾਲਿਆ ਵਿੱਚ ਰਾਤ ਤੋਂ ਹੀ ਸਰਗਰਮ ਹੈ। ਜਿਸ ਦਾ ਅਸਰ ਪਹਾੜਾਂ 'ਤੇ ਦੇਖਣ ਨੂੰ ਮਿਲੇਗਾ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ 'ਚ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਇਹੀ ਡਬਲਯੂਡੀ 15 ਨਵੰਬਰ ਨੂੰ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਮੌਸਮ ਵਿਭਾਗ ਨੇ ਇਸ ਦਿਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਗਿਆਨ ਕੇਂਦਰ (ਆਈ.ਐਮ.ਡੀ.) ਅਨੁਸਾਰ ਪੰਜਾਬ ਵਿੱਚ ਇੱਕ ਦਿਨ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.2 ਡਿਗਰੀ ਅਤੇ ਚੰਡੀਗੜ੍ਹ ਵਿੱਚ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 'ਚ ਵੀ ਕਰੀਬ 1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਰ ਇਹ ਅਜੇ ਵੀ ਆਮ ਨਾਲੋਂ ਲਗਭਗ 7 ਡਿਗਰੀ ਵੱਧ ਹੈ।
ਪਹਾੜਾਂ 'ਤੇ ਬਰਫਬਾਰੀ ਦੇ ਨਾਲ-ਨਾਲ ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਸਰ ਵੀ ਦੇਖਣ ਨੂੰ ਮਿਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਮੌਸਮ ਵਿਭਾਗ ਨੇ 15 ਨਵੰਬਰ ਤੱਕ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।