ਚੰਡੀਗੜ੍ਹ ਪੁਲਿਸ ਅਤੇ ਨਿਹੰਗ ਸਿੰਘ ਆਪਸ 'ਚ ਖਹਿਬੜੇ
ਚੰਡੀਗੜ੍ਹ ਦੇ 43 ਬੱਸ ਸਟੈਂਡ 'ਤੇ ਚੰਡੀਗੜ੍ਹ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਝੜਪ ਹੋ ਗਈ ਹੈ। ਜਾਣਕਾਰੀ ਮੁਤਾਬਕ, ਕੌਮੀ ਇਨਸਾਫ ਮੋਰਚੇ ਵਿੱਚ;
By : BikramjeetSingh Gill
Update: 2025-01-07 08:44 GMT
ਚੰਡੀਗੜ੍ਹ, 7 ਜਨਵਰੀ 2025 - ਚੰਡੀਗੜ੍ਹ ਦੇ 43 ਬੱਸ ਸਟੈਂਡ 'ਤੇ ਚੰਡੀਗੜ੍ਹ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਝੜਪ ਹੋ ਗਈ ਹੈ। ਜਾਣਕਾਰੀ ਮੁਤਾਬਕ, ਕੌਮੀ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾਂਦੇ ਸਮੇਂ ਨਿਹੰਗ ਸਿੰਘਾਂ ਦੀ ਪੁਲਿਸ ਨਾਲ ਖਹਿਬੜਬਾਜ਼ੀ ਹੋ ਗਈ। ਪੁਲਿਸ ਨੇ ਹਲਕੇ ਬਲ ਦੀ ਵਰਤੋਂ ਕੀਤੀ ਅਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਵੀ ਲਿਆ। ਦੂਜੇ ਪਾਸੇ, ਨਿਹੰਗ ਸਿੰਘਾਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਕੁਝ ਪੁਲਿਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।