ਚੰਡੀਗੜ੍ਹ ਪੁਲਿਸ ਲਵੇਗੀ ਬੰਬ ਧਮਾਕੇ ਦੇ ਮੁਲਜ਼ਮਾਂ ਦਾ ਰਿਮਾਂਡ

Update: 2024-09-21 08:59 GMT

ਅੰਮ੍ਰਿਤਸਰ ਦੀ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜਿਆ

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-10 ਵਿੱਚ ਹੈਂਡ ਗਰਨੇਡ ਸੁੱਟਣ ਵਾਲੇ ਦੋਵਾਂ ਮੁਲਜ਼ਮਾਂ ਦਾ ਰਿਮਾਂਡ ਲੈਣ ਦੀ ਤਿਆਰੀ ਚੱਲ ਰਹੀ ਹੈ। ਪੁਲੀਸ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਕੁਝ ਦਿਨਾਂ ਵਿੱਚ ਚੰਡੀਗੜ੍ਹ ਪਹੁੰਚ ਜਾਵੇਗੀ। ਪੰਜਾਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਪਿਛਲੇ ਹਫ਼ਤੇ ਹੀ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਬੀਤੇ ਦਿਨ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

ਦਰਅਸਲ ਕੱਲ੍ਹ ਹੋਈ ਸੁਣਵਾਈ ਦੌਰਾਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਚੰਡੀਗੜ੍ਹ ਪੁਲੀਸ ਦੋਵਾਂ ਮੁਲਜ਼ਮਾਂ ਵਿਸ਼ਾਲ ਮਸੀਹ ਅਤੇ ਰੋਹਨ ਮਸੀਹ ਦਾ ਰਿਮਾਂਡ ਲੈਣ ਲਈ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵਿੱਚ ਪੁੱਜੇਗੀ। ਪਰ ਅਜਿਹਾ ਨਹੀਂ ਹੋਇਆ। ਜਿਸ ਤੋਂ ਬਾਅਦ ਦੋਵਾਂ ਨੂੰ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਵੱਲੋਂ ਕੇਸ ਦੀ ਸੁਣਵਾਈ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ।

ਚੰਡੀਗੜ੍ਹ ਪੁਲੀਸ ਨੇ ਹੁਣ ਦੋਵਾਂ ਦਾ ਰਿਮਾਂਡ ਹਾਸਲ ਕਰਨ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਜਲਦੀ ਹੀ ਅੰਮ੍ਰਿਤਸਰ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਦੋਵਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।

SSOC ਨੇ ਪਿਛਲੇ ਹਫਤੇ ਦੋਨਾਂ ਦੋਸ਼ੀਆਂ ਵਿਸ਼ਾਲ ਅਤੇ ਰੋਹਨ ਮਸੀਹ ਨੂੰ ਗ੍ਰਿਫਤਾਰ ਕੀਤਾ ਸੀ। ਰੋਹਨ ਵਾਸੀ ਰਮਦਾਸ, ਅੰਮ੍ਰਿਤਸਰ, ਜਦਕਿ ਦੂਜਾ ਵਿਸ਼ਾਲ ਮਸੀਹ ਡੇਰਾ ਬਾਬਾ ਨਾਨਕ ਦਾ ਵਸਨੀਕ ਹੈ। ਦੋਵੇਂ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜੰਮੂ-ਕਸ਼ਮੀਰ ਭੱਜਣ ਵਾਲੇ ਸਨ।

Tags:    

Similar News