ਅੱਧੀ ਰਾਤ ਨੂੰ ਡੀਜੀਪੀ ਗੌਰਵ ਯਾਦਵ ਵਲੋਂ ਚੈਕਿੰਗ

Update: 2024-10-19 00:54 GMT

ਲੋਕਾਂ ਨੂੰ ਪੁੱਛਿਆ ਕਿ ਜਾਂਚ ਦੌਰਾਨ ਕਿਸੇ ਨੇ ਦੁਰਵਿਵਹਾਰ ਤਾਂ ਨਹੀਂ ਕੀਤਾ ?

ਲੁਧਿਆਣਾ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਰਾਤ ਕਰੀਬ 111.30 ਵਜੇ ਮਹਾਨਗਰ ਲੁਧਿਆਣਾ ਪਹੁੰਚੇ। ਉਨ੍ਹਾਂ ਸਪੈਸ਼ਲ ਨਾਕਿਆਂ ਦੀ ਚੈਕਿੰਗ ਕੀਤੀ। ਉਨ੍ਹਾਂ ਨਾਕਾਬੰਦੀ ਕਰਕੇ ਚੈਕਿੰਗ ਕਰ ਰਹੇ ਵਾਹਨ ਚਾਲਕਾਂ ਨਾਲ ਵੀ ਗੱਲਬਾਤ ਕੀਤੀ। ਡੀਜੀਪੀ ਯਾਦਵ ਦੇ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਵੀ ਮੌਜੂਦ ਸਨ। ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੂੰ ਜਿਵੇਂ ਹੀ ਡੀਜੀਪੀ ਗੌਰਵ ਯਾਦਵ ਦੇ ਅਚਨਚੇਤ ਨਿਰੀਖਣ ਦਾ ਪਤਾ ਲੱਗਾ ਤਾਂ ਤੁਰੰਤ ਪੁਲੀਸ ਬਲ ਸੜਕਾਂ ’ਤੇ ਤਾਇਨਾਤ ਕਰ ਦਿੱਤੇ ਗਏ। ਪੁਲੀਸ ਮੁਲਾਜ਼ਮਾਂ ਨੇ ਹਰ ਚੌਕ ’ਤੇ ਨਾਕਾਬੰਦੀ ਕੀਤੀ ਹੋਈ ਹੈ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਰੋਡ ’ਤੇ ਸਪੈਸ਼ਲ ਨਾਕੇ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਡੀਜੀਪੀ ਯਾਦਵ ਦਾ ਕਾਫ਼ਲਾ ਉੱਥੇ ਹੀ ਰੁਕ ਗਿਆ। ਉਨ੍ਹਾਂ ਡਰਾਈਵਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਕਦੇ ਕਿਸੇ ਪੁਲਿਸ ਮੁਲਾਜ਼ਮ ਨੇ ਚੈਕਿੰਗ ਦੌਰਾਨ ਨਾਕੇ 'ਤੇ ਕੋਈ ਦੁਰਵਿਵਹਾਰ ਤਾਂ ਨਹੀਂ ਕੀਤਾ

ਗੌਰਵ ਯਾਦਵ ਨੇ ਲੋਕਾਂ ਨਾਲ ਗੱਲਬਾਤ ਕਰਕੇ ਜ਼ਮੀਨੀ ਪੱਧਰ 'ਤੇ ਪੁਲਿਸ ਦੇ ਕੰਮਕਾਜ ਦੀ ਜਾਂਚ ਵੀ ਕੀਤੀ | ਲੋਕਾਂ ਨੇ ਡੀਜੀਪੀ ਯਾਦਵ ਨੂੰ ਇਹ ਵੀ ਕਿਹਾ ਕਿ ਸ਼ਹਿਰ ਵਿੱਚ ਪੁਲਿਸ ਹੋਣ ਕਾਰਨ ਉਹ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਕਤ ਡੀਜੀਪੀ ਯਾਦਵ ਨੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਪੁਲਿਸ ਵੱਲੋਂ ਚੈਕਿੰਗ ਲਈ ਰੱਖੇ ਗਏ ਰਜਿਸਟਰ ਦੀ ਵੀ ਜਾਂਚ ਕੀਤੀ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਨੇ ਡੀਜੀਪੀ ਯਾਦਵ ਨੂੰ ਅਪਰਾਧੀਆਂ ਨੂੰ ਰੋਕਣ ਲਈ ਐਪ ਸਬੰਧੀ ਜਾਣਕਾਰੀ ਵੀ ਦਿੱਤੀ। ਡੀਜੀਪੀ ਯਾਦਵ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਵਿਸ਼ੇਸ਼ ਚੈਕਿੰਗ ਜਾਰੀ ਰਹੇਗੀ।।

Tags:    

Similar News