Moga ਦੇ ਪਿੰਡ ਢੁੱਡੀਕੇ ਪਹੁੰਚੇ CM Bhagwant Maan, ਸ਼ਹੀਦ-ਏ-ਆਜ਼ਮ ਲਾਲਾ ਲਾਜਪਤ ਰਾਏ ਨੂੰ ਕੀਤਾ ਯਾਦ
ਮੋਗਾ ਦੇ ਇਤਿਹਾਸਕ ਪਿੰਡ ਢੁੱਡੀਕੇ ਵਿੱਚ ਸ਼ਹੀਦ-ਏ-ਆਜ਼ਮ ਲਾਲਾ ਲਾਜਪਤ ਰਾਏ ਜੀ ਦੀ ਯਾਦ ਵਿੱਚ ਆਯੋਜਿਤ 71ਵੇਂ ਕਬੱਡੀ ਟੂਰਨਾਮੈਂਟ ਦੇ ਫਾਈਨਲ ਮੈਚ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਉਨ੍ਹਾਂ ਨਾਲ ਮੌਜੂਦ ਸਨ।
ਮੋਗਾ : ਮੋਗਾ ਦੇ ਇਤਿਹਾਸਕ ਪਿੰਡ ਢੁੱਡੀਕੇ ਵਿੱਚ ਸ਼ਹੀਦ-ਏ-ਆਜ਼ਮ ਲਾਲਾ ਲਾਜਪਤ ਰਾਏ ਜੀ ਦੀ ਯਾਦ ਵਿੱਚ ਆਯੋਜਿਤ 71ਵੇਂ ਕਬੱਡੀ ਟੂਰਨਾਮੈਂਟ ਦੇ ਫਾਈਨਲ ਮੈਚ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਉਨ੍ਹਾਂ ਨਾਲ ਮੌਜੂਦ ਸਨ।
ਮੁੱਖ ਮੰਤਰੀ ਮਾਨ ਨੇ ਭੀੜ ਦੇ ਵਿਚਕਾਰ ਬੈਠ ਕੇ ਕਬੱਡੀ ਟੂਰਨਾਮੈਂਟ ਦੇਖਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਪੰਜਾਬ ਦੇ ਇਤਿਹਾਸਕ ਪਿੰਡ ਵਿੱਚ ਲਾਲਾ ਲਾਜਪਤ ਰਾਏ ਜੀ ਦੀ ਯਾਦ ਵਿੱਚ ਆਯੋਜਿਤ ਇਸ ਵੱਕਾਰੀ ਕਬੱਡੀ ਟੂਰਨਾਮੈਂਟ ਦੇ ਫਾਈਨਲ ਮੈਚ ਵਿੱਚ ਪਹੁੰਚਣ ਦਾ ਮੌਕਾ ਮਿਲਿਆ, ਜੋ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
ਮਹਾਰਾਸ਼ਟਰ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਇੱਕ ਦੁਖਦਾਈ ਘਟਨਾ ਹੈ ਅਤੇ ਉਹ ਦੁਖੀ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦੇ ਹਨ।