Chief Minister Bhagwant Singh Maan ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ

By :  Gill
Update: 2026-01-02 00:31 GMT

ਚੰਡੀਗੜ੍ਹ, 2 ਜਨਵਰੀ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਜੀਤ ਸਮੂਹ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਸ਼੍ਰੀਮਤੀ ਪ੍ਰਕਾਸ਼ ਕੌਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਡਾ. ਹਮਦਰਦ ਦੀ ਮਾਤਾ ਦੇ ਦੇਹਾਂਤ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਤੇ ਸਾਕ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Similar News