ਭਾਜਪਾ ਆਗੂ 'ਤੇ ਅੰਨ੍ਹੇਵਾਹ ਗੋਲੀਬਾਰੀ ਦਾ ਦਾਅਵਾ, ਦੋ ਜ਼ਖ਼ਮੀ

Update: 2024-08-28 05:47 GMT

ਕਲਕੱਤਾ: ਭਾਜਪਾ ਦੇ ਬੰਗਾਲ ਬੰਦ ਦੌਰਾਨ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਭਾਜਪਾ ਦੇ ਇੱਕ ਨੇਤਾ ਨੇ ਦਾਅਵਾ ਕੀਤਾ ਹੈ ਕਿ ਟੀਐਮਸੀ ਵਰਕਰਾਂ ਨੇ ਸਾਹਮਣੇ ਤੋਂ ਉਸਦੀ ਕਾਰ 'ਤੇ ਗੋਲੀਬਾਰੀ ਕੀਤੀ। ਇਸ ਗੋਲੀਬਾਰੀ 'ਚ ਦੋ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਉੱਤਰੀ 24 ਪਰਗਨਾ ਦੇ ਭਾਟਪਾੜਾ ਇਲਾਕੇ ਦੀ ਹੈ। ਪਾਰਟੀ ਦੇ ਇੱਕ ਆਗੂ ਨੇ ਦੱਸਿਆ ਕਿ ਗੋਲੀਬਾਰੀ ਹੱਤਿਆ ਦੀ ਕੋਸ਼ਿਸ਼ ਸੀ ਅਤੇ ਕੁੱਲ 7 ਗੋਲੀਆਂ ਚਲਾਈਆਂ ਗਈਆਂ ਸਨ। ਭਾਜਪਾ ਨੇਤਾ ਪ੍ਰਿਯਾਂਗੂ ਪਾਂਡੇ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਨਾਲ ਜੁੜੇ ਲੋਕਾਂ ਨੇ ਇਹ ਹਮਲਾ ਕੀਤਾ ਹੈ। ਉਸ ਦੀ ਕਾਰ ਦੀ ਵਿੰਡਸ਼ੀਲਡ 'ਚ ਗੋਲੀਆਂ ਦੇ ਨਿਸ਼ਾਨ ਦਿਖਾਈ ਦੇਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਭਾਜਪਾ ਨੇਤਾ ਅਰਜੁਨ ਸਿੰਘ ਨੇ ਏਐਨਆਈ ਨੂੰ ਦੱਸਿਆ ਕਿ ਕਾਰ 'ਤੇ ਸੱਤ ਗੋਲੀਆਂ ਚਲਾਈਆਂ ਗਈਆਂ। ਉਸ ਨੇ ਦਾਅਵਾ ਕੀਤਾ ਕਿ ਇਹ ਹਮਲਾ ਬੰਗਾਲ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਦੀ ਮੌਜੂਦਗੀ ਵਿੱਚ ਹੋਇਆ ਸੀ ।

ਉਨ੍ਹਾਂ ਕਿਹਾ ਕਿ "ਪ੍ਰਿਯਾਂਗੂ ਪਾਂਡੇ ਸਾਡੀ ਪਾਰਟੀ ਦੇ ਨੇਤਾ ਹਨ। ਅੱਜ ਉਨ੍ਹਾਂ ਦੀ ਕਾਰ 'ਤੇ ਹਮਲਾ ਕੀਤਾ ਗਿਆ... ਅਤੇ ਗੋਲੀਬਾਰੀ ਕੀਤੀ ਗਈ... ਡਰਾਈਵਰ ਨੂੰ ਗੋਲੀ ਮਾਰ ਦਿੱਤੀ ਗਈ... 7 ਰਾਊਂਡ ਫਾਇਰਿੰਗ ਕੀਤੀ ਗਈ... ਇਹ ਏ.ਸੀ.ਪੀ. ਦੀ ਮੌਜੂਦਗੀ 'ਚ ਕੀਤਾ ਗਿਆ... .ਪ੍ਰਿਯਾਂਗੂ ਪਾਂਡੇ ਨੂੰ ਮਾਰਨ ਦੀ ਯੋਜਨਾ ਬਣਾਈ ਗਈ ਸੀ...ਟੀਐਮਸੀ ਕੋਲ ਕੋਈ ਮੁੱਦਾ ਨਹੀਂ ਬਚਿਆ ਹੈ ਇਸ ਲਈ ਉਹ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ...ਦੋ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ।"

ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 9 ਅਗਸਤ ਨੂੰ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਨੂੰ ਲੈ ਕੇ ਭਾਜਪਾ ਰਾਜ ਵਿੱਚ ਤ੍ਰਿਣਮੂਲ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੀ ਹੈ।

Tags:    

Similar News