CM ਭਗਵੰਤ ਮਾਨ ਦਾ ਸਖ਼ਤ ਸੁਨੇਹਾ: "ਭ੍ਰਿਸ਼ਟਾਚਾਰ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ"

By :  Gill
Update: 2025-05-23 11:09 GMT

CM ਭਗਵੰਤ ਮਾਨ ਦਾ ਸਖ਼ਤ ਸੁਨੇਹਾ: "ਭ੍ਰਿਸ਼ਟਾਚਾਰ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ"

ਚੰਡੀਗੜ੍ਹ, 23 ਮਈ 2025 –

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦੇ ਹੋਏ ਕਿਹਾ ਹੈ ਕਿ ਕੋਈ ਵੀ ਵਿਅਕਤੀ, ਚਾਹੇ ਉਹ ਕਿੰਨਾ ਵੀ ਵੱਡਾ ਹੋਵੇ, ਜੇਕਰ ਉਹ ਰਿਸ਼ਵਤ ਮੰਗਦਾ ਹੈ ਜਾਂ ਭ੍ਰਿਸ਼ਟਾਚਾਰ ਕਰਦਾ ਹੈ, ਤਾਂ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਮੰਤਰੀ ਜਾਂ ਵਿਧਾਇਕ ਨੂੰ ਵੀ ਨਹੀਂ ਛੱਡੇਗੀ ਜੇਕਰ ਉਹ ਭ੍ਰਿਸ਼ਟਾਚਾਰ ਵਿੱਚ ਲਿੱਪਤ ਪਾਇਆ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ, "ਮਜਬੂਰ ਬੰਦਾ ਕਈ ਵਾਰ ਪੈਸਿਆਂ ਦਾ ਇੰਤਜ਼ਾਮ ਕਰਕੇ ਰਿਸ਼ਵਤ ਦੇਣ ਲਈ ਮਜਬੂਰ ਹੋ ਜਾਂਦਾ ਹੈ, ਪਰ ਅਸੀਂ ਚਾਹੁੰਦੇ ਹਾਂ ਕਿ ਲੋਕ ਸਾਡੀ ਸਰਕਾਰ ਉਤੇ ਭਰੋਸਾ ਰੱਖਣ

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਹੋਰ ਵਿਅਕਤੀ ਉਨ੍ਹਾਂ ਕੋਲੋਂ ਰਿਸ਼ਵਤ ਮੰਗਦਾ ਹੈ, ਤਾਂ ਉਹ ਬਿਨਾਂ ਕਿਸੇ ਡਰ ਦੇ ਸਰਕਾਰ ਨੂੰ ਇਸ ਬਾਰੇ ਜ਼ਰੂਰ ਦੱਸਣ। ਉਨ੍ਹਾਂ ਨੇ ਕਿਹਾ, "ਬੇਸ਼ੱਕ ਉਹ ਵਿਅਕਤੀ ਕਿੰਨਾ ਵੀ ਵੱਡਾ ਹੋਵੇ, ਅਸੀਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਾਂਗੇ।"

ਉਨ੍ਹਾਂ ਨੇ ਵਿਧਾਇਕ ਰਮਨ ਅਰੋੜਾ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਈ, ਉਸੇ ਤਰ੍ਹਾਂ ਕਿਸੇ ਨੂੰ ਵੀ ਛੱਡਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਆਖ਼ਰ ਵਿੱਚ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।

Similar News