CM ਰੇਖਾ ਗੁਪਤਾ ਦੀ ਸਕੱਤਰ ਬਣੀ IAS ਮਧੂ ਰਾਣੀ ਤੇਵਤੀਆ

Update: 2025-02-28 01:49 GMT

ਆਈਏਐਸ ਮਧੂ ਰਾਣੀ ਤੇਓਟੀਆ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਹੋਰ ਆਈਏਐਸ ਅਧਿਕਾਰੀਆਂ ਦੀ ਨਿਯੁਕਤੀ ਵੀ ਕੀਤੀ ਗਈ ਹੈ। ਆਈਏਐਸ ਸੰਦੀਪ ਕੁਮਾਰ ਸਿੰਘ ਅਤੇ ਆਈਏਐਸ ਰਵੀ ਝਾਅ ਨੂੰ ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ, ਆਈਏਐਸ ਅਜ਼ੀਮੁਲ ਹੱਕ ਨੂੰ ਦਿੱਲੀ ਵਕਫ਼ ਬੋਰਡ ਦਾ ਸੀਈਓ ਬਣਾਇਆ ਗਿਆ ਹੈ। ਇਸ ਤੋਂ ਇਲਾਵਾ, ਆਈਏਐਸ ਸਚਿਨ ਰਾਣਾ ਨੂੰ ਵਧੀਕ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਉਨ੍ਹਾਂ ਨੂੰ ਦਿੱਲੀ ਜਲ ਬੋਰਡ ਦੇ ਮੈਂਬਰ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਉਪ ਰਾਜਪਾਲ ਵੀਕੇ ਸਕਸੈਨਾ ਦੁਆਰਾ ਜਾਰੀ ਕੀਤੇ ਗਏ ਹਨ।

Similar News