CM ਮਾਨ ਨੇ 293 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Update: 2024-09-07 09:08 GMT

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਨੀਵਾਰ ਨੂੰ ਫਿਰ ਤੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਅੱਜ 293 ਨੌਜਵਾਨਾਂ ਨੂੰ ਸਿਹਤ ਵਿਭਾਗ ਵੱਲੋਂ ਰੁਜ਼ਗਾਰ ਦਿੱਤਾ ਗਿਆ। ਸੀਐਮ ਮਾਨ ਨੇ ਦੱਸਿਆ ਕਿ ਹੁਣ ਤੱਕ ਉਹ 44974 ਦੇ ਕਰੀਬ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੇ ਹਨ । ਪਰ ਅੱਜ ਵੀ ਵਿਰੋਧੀ ਇਸ ਨੂੰ ਮੰਨਣ ਨੂੰ ਤਿਆਰ ਨਹੀਂ ਹਨ। ਅੱਜ ਵੀ ਉਹ ਇਸ 'ਤੇ ਵਿਸ਼ਵਾਸ ਨਹੀਂ ਕਰ ਸਕਦੇ ਅਤੇ ਉਸ ਦੀ ਆਲੋਚਨਾ ਕਰਨ ਵਿਚ ਲੱਗੇ ਹੋਏ ਹਨ।

ਮੁੱਖ ਮੰਤਰੀ ਨਿਯੁਕਤੀ ਪੱਤਰ ਵੰਡਣ ਦਾ ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ ਹੈ। ਸੀਐਮ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੀ ਪਹੁੰਚੇ ਹਨ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਸੀਐਮ ਨੇ ਸਾਰੇ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 16 ਟੋਲ ਪਲਾਜ਼ੇ ਬੰਦ ਹੋ ਚੁੱਕੇ ਹਨ। ਜਿਸ ਤੋਂ ਬਾਅਦ ਪੰਜਾਬੀਆਂ ਦੀ ਰੋਜ਼ਾਨਾ 61 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਦੇ ਨਾਂ ’ਤੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। 25-25 ਸਾਲਾਂ ਦੇ ਠੇਕੇ ਕੀਤੇ ਗਏ ਹਨ।

Tags:    

Similar News