CM Maan ਦੀ Akal Takht ਉੱਤੇ ਤਲਬੀ ਦਾ ਬਦਲਤਾ ਸਮਾਂ, ਕੀ ਹੁਣ ਮੁੱਖ ਮੰਤਰੀ ਹੋਣਗੇ ਪੇਸ਼!
ਅਕਾਲ ਤਖ਼ਤ ਸਕੱਤਰੇਤ ਵੱਲੋਂ ਜਾਰੀ ਬਿਆਨ ਅਨੁਸਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਅਕਾਲ ਤਖ਼ਤ ਵਿਖੇ ਪੇਸ਼ੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸੀਐਮ ਨੂੰ 15 ਜਨਵਰੀ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 4:30 ਵਜੇ ਪੇਸ਼ ਹੋਣਾ ਪਵੇਗਾ।
ਅੰਮ੍ਰਿਤਸਰ : ਅਕਾਲ ਤਖ਼ਤ ਸਕੱਤਰੇਤ ਵੱਲੋਂ ਜਾਰੀ ਬਿਆਨ ਅਨੁਸਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 15 ਜਨਵਰੀ ਨੂੰ ਅੰਮ੍ਰਿਤਸਰ ਸਥਿਤ ਅਕਾਲ ਤਖ਼ਤ ਵਿਖੇ ਪੇਸ਼ੀ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸੀਐਮ ਨੂੰ 15 ਜਨਵਰੀ ਨੂੰ ਸਵੇਰੇ 10 ਵਜੇ ਦੀ ਬਜਾਏ ਸ਼ਾਮ 4:30 ਵਜੇ ਪੇਸ਼ ਹੋਣਾ ਪਵੇਗਾ। ਅਕਾਲ ਤਖ਼ਤ ਨੇ ਮਾਨ ਦੇ ਬਿਆਨਾਂ ਅਤੇ ਵਾਇਰਲ ਵੀਡੀਓ ਲਈ ਸਪੱਸ਼ਟੀਕਰਨ ਮੰਗਿਆ ਹੈ।
ਇਸ ਤੋਂ ਬਾਅਦ, ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ 15 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਇੱਕ ਪ੍ਰੋਗਰਾਮ ਹੈ, ਪਰ ਉਹ ਇਸ ਵਿੱਚ ਸ਼ਾਮਲ ਨਹੀਂ ਹੋ ਸਕਣਗੇ ਅਤੇ ਇਸ ਦੀ ਬਜਾਏ ਅਕਾਲ ਤਖ਼ਤ 'ਤੇ ਹਾਜ਼ਰ ਹੋਣਗੇ। ਅਕਾਲ ਤਖ਼ਤ ਨੇ ਇਸ ਬਿਆਨ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਹ ਨੰਗੇ ਪੈਰੀਂ ਅਕਾਲ ਤਖ਼ਤ ਜਾਣਗੇ। ਉਨ੍ਹਾਂ ਨੇ ਜਥੇਦਾਰ ਨੂੰ ਗੋਲਕ ਦਾ ਹਿਸਾਬ-ਕਿਤਾਬ ਸਬੂਤਾਂ ਸਮੇਤ ਦੇਣ ਤੋਂ ਬਾਅਦ ਪੂਰੇ ਮਾਮਲੇ ਦਾ ਸਿੱਧਾ ਪ੍ਰਸਾਰਣ ਕਰਨ ਦੀ ਬੇਨਤੀ ਵੀ ਕੀਤੀ। ਹਾਲਾਂਕਿ, ਇਸ ਮਾਮਲੇ ਸਬੰਧੀ ਜਥੇਦਾਰ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ ਕਿਉਂਕਿ ਮੁੱਖ ਮੰਤਰੀ ਅੰਮ੍ਰਿਤਧਾਰੀ ਸਿੱਖ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਅਕਾਲ ਤਖ਼ਤ ਫਾਸੀਲ ਦੀ ਬਜਾਏ ਸਕੱਤਰੇਤ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ 'ਤੇ ਤਲਬ ਕੀਤੇ ਜਾਣ ਦਾ ਮਾਮਲਾ ਭਖ ਗਿਆ ਹੈ। SGPC ਦੇ ਸੱਤ ਮੈਂਬਰਾਂ ਵੱਲੋਂ ਜਥੇਦਾਰ ਖਿਲਾਫ਼ ਸ਼ਿਕਾਇਤ ਦਿੱਤੀ ਗਈ । ਏ ਸ਼ਿਕਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼ਿਕਾਇਤ ਦਿੱਤੀ ਗਈ ਤੇ ਬੀਬੀ ਜਗੀਰ ਕੌਰ ਸਮੇਤ ਹੋਰ ਮੈਂਬਰਾਂ ਨੇ ਸ਼ਿਕਾਇਤ ਲਿਖੀ ਹੈ।
ਪੱਤਰ ਵਿੱਚ ਲਿਖਿਆ ਹੈ ਕਿ ਜਥੇਦਾਰ ਵੱਲੋਂ ਮਰਿਆਦਾ ਦੀ ਜਾਣਕਾਰੀ ਹੁੰਦੇ ਹੋਏ ਪੰਥ ਵਿੱਚ ਗੈਰ ਪੰਥਕ ਰਵਾਇਤ ਸ਼ੁਰੂ ਕਰਨ ਦੀ ਪਹਿਲ ਕੀਤੀ ਗਈ ਹੈ। ਪੱਤਰ ਵਿੱਚ ਇਹ ਵੀ ਲਿਖਿਆ ਹੈ ਕਿ ਜੋ ਦਫ਼ਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਂ ’ਤੇ ਸਥਾਪਿਤ ਹੋਇਆ ਹੈ, ਕੀ ਉੱਥੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨਜ਼ਰ ਅੰਦਾਜ਼ ਕੀਤੀ ਜਾ ਸਕਦੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਨਵੇਂ ਮਾਇਨੇ ਦੇਣ ਅਤੇ ਗੈਰ ਪੰਥਕ ਰਵਾਇਤਾਂ ਸ਼ੁਰੂ ਕਰਨ ਲਈ ਜਥੇਦਾਰ ਦੀ ਜਵਾਬ ਤਲਬੀ ਦੀ ਮੰਗ ਕੀਤੀ ਗਈ ।
ਇਸ ਤੋਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਖ਼ਾਲਸਾ ਪੰਥ ਨੇ ਕਦੇ ਵੀ ਸਰਕਾਰ ਦੀ ਦਖਲਅੰਦਾਜ਼ੀ ਸਹਿਣ ਨਹੀਂ ਕੀਤੀ ਅਤੇ ਨਾ ਅਗਾਂਹ ਕਰੇਗਾ ਕਿਉਂਕਿ ਇਹ ਸਿੱਖਾਂ ਦੀ ਚੁਣੀ ਹੋਈ ਨੁਮਾਇੰਦਾ ਤੇ ਕੇਂਦਰੀ ਸੰਸਥਾ ਹੈ।
ਪਰੰਤੂ ਮੌਜੂਦਾ ਚੱਲ ਰਹੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਕੁਝ ਲੋਕਾਂ ਵੱਲੋਂ ਸੰਗਤ ਵਿੱਚ ਪੈਦਾ ਕੀਤੀਆਂ ਜਾ ਰਹੀਆਂ ਦੁਵਿਧਾਵਾਂ ਕਰਕੇ ਪੰਥ ਦੇ ਵਡੇਰੇ ਹਿਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੂੰ ਅਧਿਕਾਰਤ ਕੀਤਾ ਜਾਂਦਾ ਹੈ ਕਿ ਉਹ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸਰਕਾਰ ਨਾਲ ਬਣਦਾ ਸਹਿਯੋਗ ਕਰਨ।
ਮਾਮਲੇ ਦੀ ਜਾਂਚ ਲਈ ਜੇਕਰ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਕਿਸੇ ਵੀ ਜਾਣਕਾਰੀ ਦੀ ਲੋੜ ਹੈ ਤਾਂ ਇਸ ਲਈ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਹਾਜ਼ਰੀ ਵਿੱਚ ਲੋੜੀਂਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਸਬ-ਦਫ਼ਤਰ ਵਿਖੇ ਦੇਖੀ ਜਾ ਸਕਦੀ ਹੈ।