CM ਯੋਗੀ ਨਾਲ ਹੋਵੇਗਾ ਬਾਬਾ ਸਿੱਦੀਕੀ ਵਰਗਾ ਸਲੂਕ : ਮਿਲੀ ਧਮਕੀ

By :  Gill
Update: 2024-11-03 04:43 GMT

10 ਦਿਨਾਂ ਵਿੱਚ ਅਸਤੀਫਾ ਦੇ ਦਿਓ

ਮੁੰਬਈ : ਮੁੰਬਈ ਪੁਲਿਸ ਨੂੰ ਇੱਕ ਧਮਕੀ ਮਿਲੀ ਹੈ, ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਹੈ ਕਿ ਜੇਕਰ ਯੋਗੀ ਆਦਿੱਤਿਆਨਾਥ ਦਸ ਦਿਨਾਂ ਦੇ ਅੰਦਰ ਅਸਤੀਫਾ ਨਹੀਂ ਦਿੰਦੇ ਤਾਂ ਉਨ੍ਹਾਂ ਦੀ ਹਾਲਤ ਬਾਬਾ ਸਿੱਦੀਕੀ ਵਰਗੀ ਹੋ ਜਾਵੇਗੀ। ਮੁੰਬਈ ਪੁਲਸ ਦੇ ਟ੍ਰੈਫਿਕ ਕੰਟਰੋਲ ਸੈੱਲ ਨੂੰ ਸ਼ਨੀਵਾਰ ਸ਼ਾਮ ਨੂੰ ਇਹ ਧਮਕੀ ਭਰਿਆ ਸੰਦੇਸ਼ ਮਿਲਿਆ। ਹਾਲਾਂਕਿ ਇਹ ਧਮਕੀ ਕਿਸ ਨੇ ਦਿੱਤੀ ਹੈ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ ਇਹ ਸੰਦੇਸ਼ ਕਿਸੇ ਅਣਜਾਣ ਨੰਬਰ ਤੋਂ ਆਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਧਮਕੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 12 ਅਕਤੂਬਰ ਨੂੰ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਉਨ੍ਹਾਂ ਦੇ ਬੇਟੇ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਦੱਸਿਆ ਜਾਂਦਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਸਬੰਧ 'ਚ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Tags:    

Similar News