ਪੰਜਾਬ 'ਚ ਕੋਲਡ ਵੇਵ ਅਲਰਟ: 13 ਜ਼ਿਲ੍ਹਿਆਂ 'ਚ ਵੱਧੇਗੀ ਠੰਢ
ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ :;
29 ਜਨਵਰੀ ਤੋਂ ਮੀਂਹ ਦੀ ਸੰਭਾਵਨਾ
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ। 48 ਘੰਟਿਆਂ ਦੌਰਾਨ ਤਾਪਮਾਨ 'ਚ 2-3 ਡਿਗਰੀ ਦੀ ਗਿਰਾਵਟ। 27 ਜਨਵਰੀ ਤੱਕ ਇਹ ਅਲਰਟ ਜਾਰੀ ਰਹੇਗਾ।
ਪ੍ਰਭਾਵਿਤ ਜ਼ਿਲ੍ਹੇ:
ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ,
ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ।
29 ਜਨਵਰੀ ਤੋਂ ਮੌਸਮ ਦੀ ਤਬਦੀਲੀ:
ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ।
30-31 ਜਨਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਉਮੀਦ।
ਹਿਮਾਚਲ 'ਚ ਬਰਫ਼ਬਾਰੀ ਕਾਰਨ ਠੰਢ ਵਧੇਗੀ।
ਸ਼ਹਿਰਾਂ ਦੇ ਅਨੁਮਾਨਿਤ ਤਾਪਮਾਨ:
ਅੰਮ੍ਰਿਤਸਰ: 4-18°C, ਅਸਮਾਨ ਸਾਫ਼।
ਜਲੰਧਰ: 4-20°C, ਅਸਮਾਨ ਸਾਫ਼।
ਲੁਧਿਆਣਾ: 7-21°C, ਅਸਮਾਨ ਸਾਫ਼।
ਪਟਿਆਲਾ: 5-19°C, ਅਸਮਾਨ ਸਾਫ਼।
ਮੋਹਾਲੀ: 7-20°C, ਅਸਮਾਨ ਸਾਫ਼।
5. ਮੌਸਮ ਵਿਭਾਗ ਦੀ ਚੇਤਾਵਨੀ:
30-31 ਜਨਵਰੀ ਨੂੰ ਮੀਂਹ ਕਾਰਨ ਹੋਰ ਠੰਢ ਵਧਣ ਦੀ ਸੰਭਾਵਨਾ।
48 ਘੰਟਿਆਂ ਬਾਅਦ ਤਾਪਮਾਨ 'ਚ ਵਾਧਾ ਹੋਣ ਦੀ ਉਮੀਦ।
29 ਜਨਵਰੀ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋ ਜਾਵੇਗਾ, ਜਿਸ ਤੋਂ ਬਾਅਦ 30 ਜਨਵਰੀ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇੱਥੇ ਅਗਲੇ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ ਵੱਧ ਤੋਂ ਵੱਧ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਹ ਅਲਰਟ 27 ਜਨਵਰੀ ਤੱਕ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਮੌਸਮ ਕੇਂਦਰ ਅਨੁਸਾਰ 48 ਘੰਟਿਆਂ ਬਾਅਦ ਤਾਪਮਾਨ ਵਿੱਚ ਫਿਰ 3 ਡਿਗਰੀ ਦਾ ਵਾਧਾ ਹੋਵੇਗਾ ਅਤੇ ਸਥਿਤੀ ਆਮ ਵਾਂਗ ਹੋ ਜਾਵੇਗੀ।
ਹਿਮਾਚਲ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ :
ਫਿਲਹਾਲ ਕੋਈ ਵੀ ਪੱਛਮੀ ਗੜਬੜੀ ਸਰਗਰਮ ਨਹੀਂ ਹੈ। ਪਰ, ਮੌਸਮ ਵਿਭਾਗ ਨੇ 29 ਜਨਵਰੀ ਤੋਂ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਇਸ ਨਵੀਂ ਪੱਛਮੀ ਗੜਬੜੀ ਦਾ ਅਸਰ ਹਿਮਾਚਲ ਦੇ ਪਹਾੜੀ ਇਲਾਕਿਆਂ 'ਚ ਹੀ ਦੇਖਣ ਨੂੰ ਮਿਲੇਗਾ। ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਨੋਟ : ਲੋਕ ਗਰਮ ਕੱਪੜੇ ਪਹਿਨਣ, ਬੱਚਿਆਂ ਅਤੇ ਬਜ਼ੁਰਗਾਂ ਦੀ ਵਿਸ਼ੇਸ਼ ਦੇਖਭਾਲ ਕਰਨ।
ਮੀਂਹ ਕਾਰਨ ਰੋਡ ਸਲਿੱਪਰੀ ਹੋਣ ਦੀ ਸੰਭਾਵਨਾ, ਯਾਤਰਾ ਧਿਆਨ ਨਾਲ ਕਰੋ।