Breaking : ਪੰਜਾਬ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ 3 ਸਤੰਬਰ ਤੱਕ ਬੰਦ
ਹਰਜੋਤ ਬੈਂਸ ਨੇ ਅੱਗੇ ਲਿਖਿਆ ਕਿ, ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਭਲਾਈ ਦੀ ਜ਼ਿੰਮੇਵਾਰੀ ਸਬੰਧਤ ਪ੍ਰਸ਼ਾਸਨ ਦੀ ਹੈ। ਸਾਰਿਆਂ ਨੂੰ ਸਥਾਨਕ ਅਧਿਕਾਰੀਆਂ
ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇੱਕ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੂਬੇ ਦੇ ਸਾਰੇ ਕਾਲਜ ਅਤੇ ਯੂਨੀਵਰਸਿਟੀਆਂ 3 ਸਤੰਬਰ, 2025 ਤੱਕ ਬੰਦ ਰਹਿਣਗੀਆਂ।
ਇਹ ਫੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ, ਕਿਉਂਕਿ ਬਾਰਿਸ਼ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਸਿੱਖਿਆ ਸੰਸਥਾਵਾਂ ਨੂੰ ਹਾਲਾਤ ਸੁਧਰਨ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ।
ਦਰਅਸਲ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਭਰ ਵਿੱਚ ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਕਾਰਨ, ਸਾਰੇ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਵੀ ਤੁਰੰਤ ਪ੍ਰਭਾਵ ਨਾਲ 3 ਸਤੰਬਰ 2025 ਤੱਕ ਬੰਦ ਰਹਿਣਗੀਆਂ।
ਹਰਜੋਤ ਬੈਂਸ ਨੇ ਅੱਗੇ ਲਿਖਿਆ ਕਿ, ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਭਲਾਈ ਦੀ ਜ਼ਿੰਮੇਵਾਰੀ ਸਬੰਧਤ ਪ੍ਰਸ਼ਾਸਨ ਦੀ ਹੈ। ਸਾਰਿਆਂ ਨੂੰ ਸਥਾਨਕ ਅਧਿਕਾਰੀਆਂ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।