ਰੋਹਤਕ : ਕਾਂਗਰਸ ਨੇ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੀ ਬਹਾਦਰਗੜ੍ਹ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਰਾਜੇਸ਼ ਜੂਨ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਪਾਏ ਜਾਣ 'ਤੇ ਉਨ੍ਹਾਂ ਨੂੰ 6 ਸਾਲ ਲਈ ਕੱਢ ਦਿੱਤਾ ਗਿਆ ਹੈ।
ਰਾਜੇਸ਼ ਜੂਨ ਬਹਾਦਰਗੜ੍ਹ ਤੋਂ ਕਾਂਗਰਸ ਦੀ ਟਿਕਟ ਮੰਗ ਰਹੇ ਸਨ, ਪਰ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਅਤੇ ਰਾਜਿੰਦਰ ਸਿੰਘ ਜੂਨ ਨੂੰ ਆਪਣਾ ਉਮੀਦਵਾਰ ਬਣਾਇਆ। ਇਸ ਕਾਰਨ ਉਨ੍ਹਾਂ ਬਾਗੀ ਹੋ ਕੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫ਼ੈਸਲਾ ਕੀਤਾ। ਬਹਾਦੁਰਗੜ੍ਹ ਵਿਧਾਨ ਸਭਾ ਤੋਂ ਇਸ ਵੇਲੇ 14 ਉਮੀਦਵਾਰ ਮੈਦਾਨ ਵਿੱਚ ਹਨ।
ਇਸ ਤੋਂ ਪਹਿਲਾਂ ਕਾਂਗਰਸ ਅੰਬਾਲਾ ਛਾਉਣੀ ਵਿਧਾਨ ਸਭਾ ਸੀਟ ਤੋਂ ਟਿਕਟ ਦੀ ਮੰਗ ਕਰ ਰਹੀ ਆਗੂ ਚਿਤਰਾ ਸਰਵਰਾ ਨੂੰ ਵੀ ਬਾਹਰ ਦਾ ਰਸਤਾ ਦਿਖਾ ਚੁੱਕੀ ਹੈ। ਅੰਬਾਲਾ ਛਾਉਣੀ ਤੋਂ ਕਾਂਗਰਸ ਨੇ ਪਰਵਿੰਦਰ ਪਰੀ ਨੂੰ ਟਿਕਟ ਰੱਦ ਕਰਕੇ ਆਪਣਾ ਉਮੀਦਵਾਰ ਬਣਾਇਆ ਹੈ।