ਡਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ SKM ਨੇ ਸੱਦੀ ਐਮਰਜੰਸੀ ਮੀਟਿੰਗ

ਦਰਅਸਲ ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਦੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ

Update: 2024-12-17 07:23 GMT

ਚੰਡੀਗੜ੍ਹ : ਡਲੇਵਾਲ ਦੀ ਸਿਹਤ ਨੂੰ ਦੇਖਦੇ ਹੋਏ SKM ਨੇ ਐਮਰਜੰਸੀ ਮੀਟਿੰਗ ਸੱਦ ਲਈ ਹੈ। ਇਹ ਬੈਠਕ 18 ਦਸੰਬਰ ਨੂੰ ਚੰਡੀਗੜ੍ਹ ਵਿੱਚ ਹੋਵੇਗੀ । ਇਸ ਦੌਰਾਨ ਡਲੇਵਾਲ ਨੂੰ ਸਮਰਥਨ ਦੇਣ ਤੇ ਕੀਤਾ ਜਾ ਸਕਦਾ ਹੈ ਵਿਚਾਰ। ਇਸ ਦੇ ਨਾਲ ਹੀ ਅੱਜ ਕਿਸਾਨ ਲੀਡਰ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ।

ਦਰਅਸਲ ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਦੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ 13 ਦਸੰਬਰ ਨੂੰ ਸੁਣਵਾਈ ਹੋਈ ਸੀ, ਜਿਸ ਵਿਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦੇ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹਾਈ ਪਾਵਰ ਕਮੇਟੀ ਨੂੰ ਹਦਾਇਤ ਕੀਤੀ ਸੀ ਕਿ ਉਹ ਕਿਸਾਨਾਂ ਨੂੰ ਆਪਣਾ ਧਰਨਾ ਹਾਈਵੇਅ ਦੀ ਬਜਾਏ ਕਿਸੇ ਹੋਰ ਥਾਂ ਜਾਂ ਕੁਝ ਸਮੇਂ ਲਈ ਤਬਦੀਲ ਕਰਨ ਲਈ ਮਨਾਵੇ।

ਇਸ ਦੌਰਾਨ ਅਦਾਲਤ ਨੇ ਡੱਲੇਵਾਲ ਦੀ ਸਿਹਤ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਇਹ ਵੀ ਆਖਿਆ ਸੀ ਕਿ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।

ਜੁਲਾਈ ਮਹੀਨੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਵਿੱਚ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬੈਰੀਕੇਡ ਹਟਾਉਣ ਲਈ ਕਿਹਾ ਸੀ। ਕਿਸਾਨਾਂ ਦੀਆਂ ਕੇਂਦਰ ਸਰਕਾਰ ਤੋਂ ਮੰਗਾਂ ਹਨ। ਇਸ ਲਈ ਉਨ੍ਹਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਤੋਂ ਬਾਅਦ haryana ਸਰਕਾਰ ਸੁਪਰੀਮ ਕੋਰਟ ਪਹੁੰਚੀ। ਸਰਕਾਰ ਨੇ ਦਲੀਲ ਦਿੱਤੀ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੜਕ ਨੂੰ ਬੰਦ ਕੀਤਾ ਗਿਆ ਸੀ।

ਸਤੰਬਰ ਮਹੀਨੇ ਵਿੱਚ ਸੁਪਰੀਮ ਕੋਰਟ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਸੀ। ਅਦਾਲਤ ਨੇ ਕਿਹਾ ਸੀ ਕਿ ਕਮੇਟੀ ਅੰਦੋਲਨ ਕਰ ਰਹੇ ਕਿਸਾਨਾਂ ਤੱਕ ਪਹੁੰਚ ਕਰੇ ਅਤੇ ਉਨ੍ਹਾਂ ਨੂੰ ਆਪਣੇ ਟਰੈਕਟਰ ਹਟਾਉਣ ਦੀ ਬੇਨਤੀ ਕਰੇ। ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ। ਹਾਈ ਪਾਵਰ ਕਮੇਟੀ ਨੇ 13 ਦਸੰਬਰ ਨੂੰ ਸੁਪਰੀਮ ਕੋਰਟ ਵਿੱਚ ਅੰਤਰਿਮ ਰਿਪੋਰਟ ਪੇਸ਼ ਕੀਤੀ ਸੀ। ਕਮੇਟੀ ਨੇ ਕਿਹਾ ਕਿ ਕਿਸਾਨ ਆਗੂਆਂ ਨੂੰ ਕਈ ਵਾਰ ਬੁਲਾਇਆ ਗਿਆ, ਪਰ ਉਹ ਨਹੀਂ ਆਏ।

Tags:    

Similar News