ਕਰਨਾਟਕ ਦੇ CM ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋਵੇਗਾ

ਰਾਜਪਾਲ ਨੇ ਦਿੱਤੀ ਮਨਜ਼ੂਰੀ

Update: 2024-08-17 10:17 GMT

ਸਿੱਧਰਮਈਆ 'ਤੇ ਜ਼ਮੀਨ ਦੇ ਮੁਆਵਜ਼ੇ ਲਈ ਘਪਲੇ ਦਾ ਦੋਸ਼

ਬੈਂਗਲੁਰੂ : ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਜ਼ਮੀਨ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਜਾਵੇਗਾ। ਰਾਜਪਾਲ ਥਾਵਰਚੰਦ ਗਹਿਲੋਤ ਨੇ ਸ਼ਨੀਵਾਰ ਨੂੰ ਇਸਦੀ ਅਧਿਕਾਰਤ ਇਜਾਜ਼ਤ ਦੇ ਦਿੱਤੀ ਹੈ। ਸਿੱਧਰਮਈਆ 'ਤੇ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਮੁਡਾ) ਦੀ ਜ਼ਮੀਨ ਦੇ ਮੁਆਵਜ਼ੇ ਲਈ ਫਰਜ਼ੀ ਦਸਤਾਵੇਜ਼ ਪੇਸ਼ ਕਰਨ ਦਾ ਦੋਸ਼ ਹੈ।

26 ਜੁਲਾਈ ਨੂੰ ਰਾਜਪਾਲ ਨੇ ਇੱਕ ਨੋਟਿਸ ਜਾਰੀ ਕਰਕੇ ਮੁੱਖ ਮੰਤਰੀ ਤੋਂ 7 ਦਿਨਾਂ ਵਿੱਚ ਜਵਾਬ ਮੰਗਿਆ ਸੀ। 1 ਅਗਸਤ ਨੂੰ, ਕਰਨਾਟਕ ਸਰਕਾਰ ਨੇ ਰਾਜਪਾਲ ਨੂੰ ਨੋਟਿਸ ਵਾਪਸ ਲੈਣ ਦੀ ਸਲਾਹ ਦਿੱਤੀ ਅਤੇ ਉਨ੍ਹਾਂ 'ਤੇ ਸੰਵਿਧਾਨਕ ਸ਼ਕਤੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ।

MUDA ਘੁਟਾਲੇ 'ਚ ਮੁੱਖ ਮੰਤਰੀ ਸਿੱਧਰਮਈਆ, ਪਤਨੀ, ਜੀਜਾ ਅਤੇ ਕੁਝ ਅਧਿਕਾਰੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕਾਰਕੁਨ ਟੀ.ਜੇ. ਅਬਰਾਹਿਮ, ਪ੍ਰਦੀਪ ਅਤੇ ਸਨੇਹਾਮੋਈ ਕ੍ਰਿਸ਼ਨਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ MUDA ਅਧਿਕਾਰੀਆਂ ਨਾਲ ਮਿਲ ਕੇ, ਧੋਖੇ ਨਾਲ ਮਹਿੰਗੀਆਂ ਸਾਈਟਾਂ ਹਾਸਲ ਕਰਨ ਲਈ ਜਾਅਲੀ ਦਸਤਾਵੇਜ਼ ਤਿਆਰ ਕੀਤੇ।

Tags:    

Similar News