DGP ਪੰਜਾਬ ਨੂੰ ਅਦਾਲਤ ਵਲੋਂ ਹਲਫ਼ਨਾਮਾ ਦਾਖ਼ਲ ਕਰਨ ਦੇ ਆਦੇਸ਼ : ਲਾਰੈਂਸ ਬਿਸ਼ਨੋਈ ਇੰਟਰਵਿਉ ਮਾਮਲਾ
ਪ੍ਰਮੋਦ ਕੁਮਾਰ ਦੀ ਅਗਵਾਈ ਵਿਚ ਸਿੱਟ ਦਾ ਮੁੜ ਗਠਨ
By : Gill
Update: 2024-10-28 10:16 GMT
ਚੰਡੀਗੜ੍ਹ : ਲਾਰੈਂਸ ਬਿਸ਼ਨੋਈ ਦੀ ਜੇਲ ਵਿਚ ਇੰਟਰਵਿਉ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਵੇਂ ਆਦੇਸ਼ ਜਾਰੀ ਕੀਤੀ ਹਨ। ਅਦਾਲਤ ਨੇ ਪੰਜਾਬ ਦੇ ਡੀਜੀਪੀ ਨੂੰ ਕਿਹਾ ਕਿ ਉਨ੍ਹਾਂ ਕਿਸ ਆਧਾਰ ਉਤੇ ਕਿਹਾ ਸੀ ਕਿ ਬਿਸ਼ਨੋਈ ਦੀ ਇੰਟਰਵਿਉ ਪੰਜਾਬ ਵਿਚ ਨਹੀਂ ਹੋਈ ? ਅਦਾਲਤ ਨੇ ਕਿਹਾ ਕਿ ਹੁਣ ਇਹ ਸਾਬਤ ਹੋ ਚੁੱਕਾ ਹੈ ਕਿ ਗੈਂਗਸਟਰ ਬਿਸ਼ਨੋਈ ਦੀ ਇਕ ਇੰਟਰਵਿਉ ਪੰਜਾਬ ਦੇ ਖਰੜ ਦੇ ਸੀ ਆਈ ਏ ਸਟਾਫ਼ ਦੀ ਹਵਾਲਾਤ ਵਿਚ ਹੋਈ ਸੀ।
ਅਦਾਲਤ ਨੇ ਪੰਜਾਬ ਦੇ ਡੀਜੀਪੀ ਨੂੰ ਹੁਕਮ ਜਾਰੀ ਕੀਤੇ ਹਨ ਕਿ ਇਸ ਬਾਰੇ ਉਹ ਅਦਾਲਤ ਵਿਚ ਹਲਫ਼ਨਾਮਾ ਦਾਖ਼ਲ ਕਰਨ। ਇਸ ਦੇ ਨਾਲ ਹੀ ਅਦਾਲਤ ਨੇ ਇਸੇ ਮਾਮਲੇ ਵਿਚ ਪ੍ਰਮੋਦ ਕੁਮਾਰ ਦੀ ਅਗਵਾਈ ਵਿਚ ਨਵੀਂ ਸਿੱਟ ਦੇ ਗਠਨ ਦੇ ਆਦੇਸ਼ ਵੀ ਦਿੱਤੇ ਹਨ।