ਵਾਰਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ 'ਤੇ ਜਾਨਲੇਵਾ ਹਮਲਾ

ਅੱਗ ਦਾ ਰੂਪ ਧਾਰਨ ਕਰ ਲਿਆ ਇਸ ਦੌਰਾਨ ਸੁਖਦੇਵ ਸਿੰਘ ਨੇ ਆਪਣੀ ਜਾਨ ਬਚਾਈ ਪ੍ਰੰਤੂ ਫਿਰ ਵੀ ਉਹ ਇਸ ਅੱਗ ਦੀਆਂ ਲਪਟਾਂ ਵਿੱਚ ਝੁਲਸ ਗਏ।

By :  Gill
Update: 2025-11-08 04:04 GMT

ਐਮ ਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵਾਰਿਸ ਪੰਜਾਬ ਦੇ ਇੰਚਾਰਜ ਉਤੇ ਜਾਨਲੇਵਾ ਹਮਲਾ ਹੋਇਆ ਹੈ। ਦਰਅਸਲ ਤਰਨ ਤਾਰਨ ਵਿਖੇ ਹੋ ਰਹੀ ਜਿਮਨੀ ਚੋਣ ਨੂੰ ਲੈ ਕੇ ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ਉੱਪਰ ਅੰਮ੍ਰਿਤਸਰ ਹਾਈਵੇ ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਖਬਰ ਹੈ।

ਦੱਸਿਆ ਜਾ ਰਿਹਾ ਹੈ ਕਿ ਪੈਟਰੋਲ ਨੁਮਾ ਬੰਬ ਨਾਲ ਸੁਖਦੇਵ ਸਿੰਘ ਦੀ ਗੱਡੀ ਤੇ ਹਮਲਾ ਕੀਤਾ ਗਿਆ ਜਿਸ ਤੋਂ ਬਾਅਦ ਗੱਡੀ ਨੇ ਭਿਆਨਕ ਅੱਗ ਦਾ ਰੂਪ ਧਾਰਨ ਕਰ ਲਿਆ ਇਸ ਦੌਰਾਨ ਸੁਖਦੇਵ ਸਿੰਘ ਨੇ ਆਪਣੀ ਜਾਨ ਬਚਾਈ ਪ੍ਰੰਤੂ ਫਿਰ ਵੀ ਉਹ ਇਸ ਅੱਗ ਦੀਆਂ ਲਪਟਾਂ ਵਿੱਚ ਝੁਲਸ ਗਏ।

ਵਰਸ ਪੰਜਾਬ ਜਥੇਬੰਦੀ ਦੇ ਸਰਪ੍ਰਸਤ ਬਾਪੂ ਸਿੰਘ ਸਿੰਘ ਨੇ ਇਸ ਮਾਮਲੇ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕਰਦਿਆਂ ਦਖਲ ਦੇ ਕੇ ਇਸ ਦੀ ਨਿਰਪੱਖਤਾ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਉਹਨਾਂ ਸ਼ੱਕ ਜਤਾਇਆ ਕਿ ਜਿਮਣੀ ਚੋਣ ਨੂੰ ਲੈ ਕੇ ਕਿਸੇ ਵਿਰੋਧੀ ਪਾਰਟੀ ਵੱਲੋਂ ਕਿਥੇ ਤੌਰ ਤੇ ਕੀਤਾ ਗਿਆ ਇਹ ਹਮਲਾ ਹੋ ਸਕਦਾ ਹੈ ਜਿਸ ਦੀ ਪ੍ਰਸ਼ਾਸਨ ਵੱਲੋਂ ਨਿਰਪੱਖਤਾ ਨਾਲ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।

Tags:    

Similar News