ਡੇਰਾ ਬਾਬਾ ਨਾਨਕ ਸੀਟ 'ਤੇ ਜ਼ਿਮਨੀ ਚੋਣ ਦੀ ਗਿਣਤੀ, ਕਾਂਗਰਸੀ ਉਮੀਦਵਾਰ ਅੱਗੇ

Update: 2024-11-23 04:24 GMT

ਗੁਰਦਾਸਪੁਰ : ਪੰਜਾਬ ਦੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਤੇ ਹੋਈ ਜ਼ਿਮਨੀ ਚੋਣ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਪੋਸਟਲ ਬੈਲਟ ਪਹਿਲਾਂ ਗਿਣੇ ਗਏ ਹਨ।

ਡੇਰਾ ਬਾਬਾ ਨਾਨਕ

ਗੁਰਦੀਪ ਸਿੰਘ ਰੰਧਾਵਾ AAP (9967)- ਰਵੀਕਰਨ ਸਿੰਘ ਕਾਹਲੋਂ BJP (1433) - ਜਦਿੰਦਰ ਕੌਰ ਰੰਧਾਵਾ (10416)

ਪੋਸਟਲ ਬੈਲਟ ਦੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਅੱਗੇ ਰਹੇ। ਜਦੋਂਕਿ ਹੁਣ ਪਹਿਲੇ ਗੇੜ ਦੀ ਗਿਣਤੀ ਤੋਂ ਬਾਅਦ ਕਾਂਗਰਸੀ ਉਮੀਦਵਾਰ ਅੱਗੇ ਹਨ। ਵੋਟਾਂ ਦੀ ਗਿਣਤੀ ਲਈ ਚੋਣ ਅਧਿਕਾਰੀਆਂ ਅਤੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

ਚੋਣ ਅਧਿਕਾਰੀਆਂ ਮੁਤਾਬਕ ਇਸ ਸੀਟ 'ਤੇ 63.2 ਫੀਸਦੀ ਵੋਟਿੰਗ ਦਰਜ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਲਈ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਨਾਗਰਿਕਾਂ, ਪੁਲਿਸ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਵੋਟਿੰਗ ਕਰਵਾਈ ਗਈ | ਅਤੇ ਸਾਰੇ ਪੋਲਿੰਗ ਕਰਮਚਾਰੀ ਸਫਲਤਾਪੂਰਵਕ ਮੁਕੰਮਲ ਹੋ ਗਏ ਹਨ, ਜਿਸ ਲਈ ਹਰ ਕੋਈ ਵਧਾਈ ਦਾ ਹੱਕਦਾਰ ਹੈ।

Similar News